ਸ਼੍ਰੀਨਗਰ: ਜੰਮੂ -ਕਸ਼ਮੀਰ ਦੇ ਸ਼ੋਪੀਆਂ ਜ਼ਿਲੇ 'ਚ ਬੀਤੀ ਰਾਤ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਹੋਈ। ਇਸ ਮੁਠਭੇੜ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ। ਮਾਰੇ ਗਏ ਅੱਤਵਾਦੀ ਦੀ ਪਛਾਣ ਮੁਜੀਬ ਅਮੀਨ ਲੋਨ ਵਜੋਂ ਹੋਈ ਹੈ।
ਇਹ ਜਾਣਕਾਰੀ ਜੰਮੂ -ਕਸ਼ਮੀਰ ਪੁਲਿਸ ਵੱਲੋਂ ਦਿੱਤੀ ਗਈ ਹੈ। ਪੁਲਿਸ ਮੁਤਾਬਕ ਸ਼ੋਪੀਆਂ ਦੇ ਰਖਾਮਾ ਇਲਾਕੇ ਵਿੱਚ ਸੁਰੱਖਿਆ ਬਲਾਂ ਦਾ ਸਰਚ ਆਪਰੇਸ਼ਨ ਹੁਣ ਖ਼ਤਮ ਹੋ ਚੁੱਕਾ ਹੈ। ਇਸ ਦੌਰਾਨ ਫੌਜ ਨੂੰ ਮੌਕੇ ਏ ਵਾਰਦਾਤ ਤੋਂ ਹਥਿਆਰ ਵੀ ਬਰਾਮਦ ਹੋਇਆ ਹੈ।
ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਮੁਠਭੇੜ ਅੱਤਵਾਦੀਆਂ ਦੇ ਖਿਲਾਫ ਇਸ ਆਪਰੇਸ਼ਨ ਵਿੱਚ ਜੰਮੂ -ਕਸ਼ਮੀਰ ਪੁਲਿਸ ਦੀਆਂ 34 RR, CRPF ਅਤੇ 14 ਬਟਾਲੀਅਨ ਸ਼ਾਮਲ ਸਨ।
ਜਾਣਕਾਰੀ ਮੁਤਾਬਕ ਫੌਜ ਨੂੰ ਰਖਾਮਾ ਇਲਾਕੇ ਵਿੱਚ ਅੱਤਵਾਦੀਆਂ ਦੇ ਹੋਣ ਦੀ ਸੂਚਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਸਰਚ ਆਪਰੇਸ਼ਨ ਚਲਾਇਆ।
ਇਸ ਦੌਰਾਨ ਅੱਤਵਾਦੀ ਨੇ ਫੌਜ ਦੇ ਜਵਾਨਾਂ ਉੱਤੇ ਫਾਈਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸੁਰੱਖਿਆ ਬਲਾਂ ਵੀ ਜਵਾਈ ਕਾਰਵਾਈ ਕਰਦੇ ਹੋਏ ਫਾਈਰਿੰਗ ਕੀਤੀ। ਇਸ ਦੌਰਾਨ ਦੋਹਾਂ ਪਾਸਿਓ ਫਾਈਰਿੰਗ ਸ਼ੁਰੂ ਹੋ ਗਏ। ਮੁਠਭੇੜ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ। ਅੱਤਵਾਦੀ ਦਾ ਨਾਂਅ ਮੁਜੀਬ ਅਮੀਨ ਲੋਨ ਵਜੋਂ ਹੋਈ ਹੈ। ਉਹ ਲਗਭਗ 1 ਮਹੀਨੇ ਤੋਂ ਲਾਪਤਾ ਸੀ, ਫੌਜ ਨੇ ਉਸ ਕੋਲੋ ਹਥਿਆਰ ਵੀ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ : ਹੇਮਕੁੰਟ ਸਾਹਿਬ ਦੇ ਕਪਾਟ 10 ਅਕਤੂਬਰ ਨੂੰ ਹੋਣਗੇ ਬੰਦ