ਬੈਂਗਲੁਰੂ:ਕਰਨਾਟਕ ਦੀ ਰਾਜਧਾਨੀ ਬੈਂਗਲੁਰੂ 'ਚ ਗ੍ਰਿਫਤਾਰ ਕੀਤੇ ਗਏ ਪੰਜ ਸ਼ੱਕੀ ਅੱਤਵਾਦੀਆਂ ਦੀ ਪੂਰੀ ਜਾਣਕਾਰੀਖੁਫੀਆ ਵਿਭਾਗ ਵੱਲੋਂ ਮੁੱਖ ਮੰਤਰੀ ਸਿੱਧਰਮਈਆ ਨੂੰ ਦਿੱਤੀ ਗਈ ਹੈ। ਗ੍ਰਹਿ ਮੰਤਰੀ ਡਾਕਟਰ ਜੀ ਪਰਮੇਸ਼ਵਰ ਨੇ ਵਿਭਾਗ ਵੱਲੋਂ ਇਕੱਠੀ ਕੀਤੀ ਜਾਣਕਾਰੀ ਮੁੱਖ ਮੰਤਰੀ ਸਿੱਧਰਮਈਆ ਨੂੰ ਸੌਂਪੀ ਹੈ। ਜਾਣਕਾਰੀ ਮੁਤਾਬਿਕ ਗ੍ਰਹਿ ਮੰਤਰੀ ਪਰਮੇਸ਼ਵਰ ਨੇ ਮੁੱਖ ਮੰਤਰੀ ਸਿੱਧਰਮਈਆ ਨੂੰ ਵਿਧਾਨ ਸਭਾ ਕੰਪਲੈਕਸ ਅੰਦਰ ਮੁੱਖ ਮੰਤਰੀ ਦਫ਼ਤਰ 'ਚ ਅੱਤਵਾਦੀਆਂ ਦੀ ਸਾਜ਼ਿਸ਼ ਬਾਰੇ ਦੱਸਿਆ ਹੈ। ਇਸ ਸਬੰਧੀ ਵਿਚਾਰ ਵਟਾਂਦਰਾ ਵੀ ਕੀਤਾ ਗਿਆ ਹੈ।
ਕਿਹਾ ਜਾ ਰਿਹਾ ਹੈ ਕਿ ਪਰਮੇਸ਼ਵਰ ਨੇ ਹੈਰਾਨ ਕਰਨ ਵਾਲੀ ਜਾਣਕਾਰੀ ਦਿੱਤੀ ਹੈ ਕਿ ਕਾਂਗਰਸ ਦੀ ਅਗਵਾਈ ਵਾਲੀਆਂ ਵਿਰੋਧੀ ਪਾਰਟੀਆਂ ਦੀ ਪਿਛਲੀ ਦੋ ਦਿਨ ਦੀ ਬੈਠਕ ਵੀ ਇਨ੍ਹਾਂ ਸ਼ੱਕੀ ਅੱਤਵਾਦੀਆਂ ਦੀ ਹਿੱਟ ਲਿਸਟ 'ਚ ਸ਼ਾਮਲ ਸੀ। ਪੁਲਿਸ ਨੇ ਠੀਕ ਸੂਚਨਾ ਦੇ ਆਧਾਰ 'ਤੇ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਅੱਤਵਾਦੀਆਂ ਨੇ ਦੋ ਦਿਨਾਂ 'ਚ ਵੱਡਾ ਧਮਾਕਾ ਕਰਨ ਦੀ ਤਿਆਰੀ ਕੀਤੀ ਸੀ, ਗ੍ਰਹਿ ਮੰਤਰੀ ਡਾ.ਜੀ.ਪਰਮੇਸ਼ਵਰ ਨੇ ਮੁੱਖ ਮੰਤਰੀ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਸੀ।