ਜੰਮੂ ਕਸ਼ਮੀਰ: ਸ਼੍ਰੀਨਗਰ ਦੇ ਪੁਲਵਾਮਾ ਜ਼ਿਲੇ 'ਚ ਐਤਵਾਰ ਨੂੰ ਸੁਰੱਖਿਆ ਬਲਾਂ ਦੀ ਟੀਮ 'ਤੇ ਅੱਤਵਾਦੀਆਂ ਦੇ ਹਮਲੇ 'ਚ ਇਕ ਪੁਲਸ ਕਰਮਚਾਰੀ ਸ਼ਹੀਦ ਹੋ ਗਿਆ ਜਦਕਿ ਸੀਆਰਪੀਐੱਫ ਦਾ ਇਕ ਜਵਾਨ ਜ਼ਖਮੀ ਹੋ ਗਿਆ।
ਪੁਲਿਸ ਨੇ ਇਹ ਜਾਣਕਾਰੀ ਦਿੱਤੀ ਉਨ੍ਹਾਂ ਦੱਸਿਆ ਕਿ ਹਮਲੇ ਦੀ ਘਟਨਾ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਪਿੰਗਲਾਨਾ ਇਲਾਕੇ ਵਿੱਚ ਵਾਪਰੀ। ਕਸ਼ਮੀਰ ਜ਼ੋਨ ਦੀ ਪੁਲਿਸ ਨੇ ਟਵੀਟ ਕੀਤਾ, 'ਪੁਲਵਾਮਾ ਦੇ ਪਿੰਗਲਾਨਾ 'ਚ ਅੱਤਵਾਦੀਆਂ ਨੇ ਸੀਆਰਪੀਐਫ ਅਤੇ ਪੁਲਿਸ ਦੀ ਸਾਂਝੀ ਟੀਮ 'ਤੇ ਗੋਲੀਬਾਰੀ ਕੀਤੀ।