ਅਫ਼ਗਾਨਿਸਤਾਨ:ਕਾਬੁਲ, ਅਫਗਾਨਿਸਤਾਨ ਦੇ ਗੁਰਦੁਆਰਾ ਕਰਤਾ-ਏ-ਪਰਵਾਨ 'ਤੇ ਅੱਜ ਤੜਕੇ ਦਹਿਸ਼ਤਗਰਦਾਂ ਨੇ ਹਮਲਾ ਕੀਤਾ। ਗੁਰਦੁਆਰਾ ਸਾਹਿਬ ਕੰਪਲੈਕਸ 'ਚ ਕਈ ਧਮਾਕਿਆਂ ਦੀ ਖ਼ਬਰ ਹੈ। ਗੁਰਦੁਆਰਾ ਕਰਤਾ-ਏ-ਪਰਵਾਨ ਦੇ ਪ੍ਰਧਾਨ ਗੁਰਨਾਮ ਸਿੰਘ ਨਾਲ ਗੱਲਬਾਤ ਕੀਤੀ। ਉਨ੍ਹਾਂ ਅਫ਼ਗਾਨਿਸਤਾਨ ਵਿੱਚ ਸਿੱਖਾਂ ਲਈ ਵਿਸ਼ਵ ਪੱਧਰ ’ਤੇ ਸਹਿਯੋਗ ਦੀ ਮੰਗ ਕੀਤੀ ਹੈ। ਗੁਰਦੁਆਰਾ ਕਾਰਤਾ-ਏ-ਪਰਵਾਨ ਸਾਹਿਬ 'ਤੇ ਹਮਲਾ ਕਰਨ ਵਾਲੇ ਸਾਰੇ ਅੱਤਵਾਦੀਆਂ ਨੂੰ ਅਫ਼ਗਾਨ ਸੈਨਿਕਾਂ ਨੇ ਢੇਰ ਕਰ ਦਿੱਤਾ ਹੈ। ਗੁਰਦੁਆਰਾ ਸਾਹਿਬ ਹੁਣ ਅਫਗਾਨਿਸਤਾਨ ਪੁਲਿਸ ਦੇ ਅਧੀਨ ਹੈ। ਲਾਪਤਾ ਸਿੱਖਾਂ ਬਾਰੇ ਹੋਰ ਅੱਪਡੇਟ ਦੀ ਉਡੀਕ ਹੈ। ਅੱਗ ਬੁਝਾਊ ਦਸਤੇ ਵੀ ਮੌਕੇ ਉੱਤੇ ਪਹੁੰਚੇ ਚੁੱਕੇ ਹਨ। ਉੱਥੇ ਹੀ, ਇਕ ਸਿੱਖ ਦੀ ਮੌਤ ਹੋ ਜਾਣ ਦੀ ਖ਼ਬਰ ਵੀ ਆਈ ਹੈ।
ਸ਼੍ਰੀ ਗੁਰੂ ਸਾਹਿਬ ਜੀ ਦੇ ਸਰੂਪ ਨੂੰ ਬਚਾਇਆ ਗਿਆ: ਅਫਗਾਨਿਸਤਾਨ ਦੇ ਗੁਰਦੁਆਰਾ ਕਰਤਾ-ਏ-ਪਰਵਾਨ ਉੱਤੇ ਦਹਿਸ਼ਤਗਰਦਾਂ ਵਲੋਂ ਹਮਲੇ ਦੌਰਾਨ ਸ਼੍ਰੀ ਗੁਰੂ ਸਾਹਿਬ ਜੀ ਦੇ ਸਰੂਪ ਨੂੰ ਬਚਾਇਆ ਗਿਆ ਹੈ। ਗੁਰਦੁਆਰੇ ਦੇ ਪ੍ਰਧਾਨ ਗੁਰਨਾਮ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਇੱਕ ਸਰੂਪ ਸੰਭਾਲਿਆ, ਗੁਰਦੁਆਰਾ ਕੰਪਲੈਕਸ ਦੇ ਅੰਦਰ ਅਜੇ ਵੀ ਦੋ ਸਰੂਪ ਹਨ।
ਅਫ਼ਗਾਨਿਸਤਾਨ ਪੁਲਿਸ ਨੇ 2 ਅੱਤਵਾਦੀਆਂ ਕੀਤੇ ਢੇਰ :
ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਹੈ ਕਿ ਗੁਰਦੁਆਰਾ ਕਾਰਤੇ ਪਰਵਾਨ ਸਾਹਿਬ 'ਤੇ ਹਮਲਾ ਕਰਨ ਵਾਲੇ ਸਾਰੇ ਅੱਤਵਾਦੀਆਂ ਨੂੰ ਅਫਗਾਨ ਸੈਨਿਕਾਂ ਨੇ ਢੇਰ ਕਰ ਦਿੱਤਾ। ਗੁਰਦੁਆਰਾ ਸਾਹਿਬ ਹੁਣ ਅਫਗਾਨਿਸਤਾਨ ਪੁਲਿਸ ਦੇ ਅਧੀਨ ਹੈ। ਇਸ ਦੌਰਾਨ 3 ਅਫ਼ਗਾਨਿਸਤਾਨ ਸਿਪਾਹੀ ਜਖ਼ਮੀ ਹੋ ਗਏ ਸਨ। ਦਹਿਸ਼ਤਗਰਦਾਂ ਅਤੇ ਅਫ਼ਗਾਨਿਸਤਾਨ ਫੌਜ ਵਿਚਾਲੇ ਕ੍ਰਾਸ ਫਾਇਰਿੰਗ ਦੌਰਾਨ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗ ਗਈ।
ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਕਾਬੁਲ ਦੇ ਗੁਰਦੁਆਰੇ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤਾ ਹੈ।
ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ
ਕਾਂਗਰਸੀ ਨੇਤਾ ਅਤੇ ਸਾਂਸਦ ਗੁਰਜੀਤ ਔਜਲਾ ਨੇ ਵੀ ਕਾਬੁਲ ਦੇ ਗੁਰਦੁਆਰੇ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਸਖ਼ਤ ਨਿੰਦਾ ਕੀਤੀ ਹੈ।
ਕਾਬੁਲ ਦੇ ਗੁਰਦੁਆਰਾ ਕਾਰਤੇ ਪਰਵਾਨ ਤੋਂ 3 ਵਿਅਕਤੀਆਂ ਨੂੰ ਕੱਢਿਆ ਗਿਆ। ਇਨ੍ਹਾਂ 'ਚੋਂ 2 ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜਦਕਿ ਗੁਰਦੁਆਰਾ ਸਾਹਿਬ ਦੇ ਇੱਕ ਗਾਰਡ ਦੇ ਮਾਰੇ ਜਾਣ ਦੀ ਸੂਚਨਾ ਹੈ।
ਭਾਜਪਾ ਆਗੂ ਮਨਜਿੰਦਰ ਸਿਰਸਾ ਦੀ ਜਾਣਕਾਰੀ ਅਨੁਸਾਰ ਹੁਣ ਤੱਕ 3 ਲੋਕ (ਗੁਰਦੁਆਰੇ ਤੋਂ) ਚਲੇ ਗਏ ਹਨ, ਜਿਨ੍ਹਾਂ ਵਿੱਚੋਂ 2 ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਗੁਰਦੁਆਰੇ ਦਾ ਪਹਿਰੇਦਾਰ - ਇੱਕ ਮੁਸਲਮਾਨ - ਗੋਲੀਆਂ ਨਾਲ ਮਾਰਿਆ ਗਿਆ। ਮੰਨਿਆ ਜਾ ਰਿਹਾ ਹੈ ਕਿ 7-8 ਲੋਕ ਅਜੇ ਵੀ ਅੰਦਰ ਫਸੇ ਹੋਏ ਹਨ ਪਰ ਗਿਣਤੀ ਦੀ ਪੁਸ਼ਟੀ ਨਹੀਂ ਹੋ ਸਕੀ ਹੈ।
ਵਿਦੇਸ਼ ਮੰਤਰਾਲੇ (MEA) ਨੇ ਟਵੀਟ ਕਰਦਿਆ ਲਿਖਿਆ ਕਿ,"ਅਸੀਂ ਕਾਬੁਲ ਤੋਂ ਉਸ ਸ਼ਹਿਰ ਦੇ ਇੱਕ ਪਵਿੱਤਰ ਗੁਰਦੁਆਰੇ 'ਤੇ ਹਮਲੇ ਬਾਰੇ ਆਈਆਂ ਰਿਪੋਰਟਾਂ 'ਤੇ ਡੂੰਘੇ ਚਿੰਤਤ ਹਾਂ। ਅਸੀਂ ਸਥਿਤੀ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਾਂ ਅਤੇ ਅਗਲੇਰੀ ਘਟਨਾਕ੍ਰਮ ਬਾਰੇ ਹੋਰ ਵੇਰਵਿਆਂ ਦੀ ਉਡੀਕ ਕਰ ਰਹੇ ਹਾਂ।" ਦੱਸ ਦਈਏ ਕਿ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਵੀ ਟਵਿੱਟਰ ਉੱਤੇ ਹਮਲੇ ਉੱਤੇ ਵੀਡੀਓ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਲਿਖਿਆ ਕਿ, "ਅਫਗਾਨਿਸਤਾਨ ਦੇ ਕਾਬੁਲ ਸਥਿਤ ਗੁਰਦੁਆਰਾ ਕਰਤੇ ਪਰਵਾਨ ਦਾ ਭਿਆਨਕ ਦ੍ਰਿਸ਼, ਜਿਸ 'ਤੇ ਅੱਜ ਸਵੇਰੇ ਅੱਤਵਾਦੀਆਂ ਨੇ ਹਮਲਾ ਕੀਤਾ। ਗੁਰਦੁਆਰਾ ਸਾਹਿਬ ਕੰਪਲੈਕਸ 'ਚ ਕਈ ਧਮਾਕਿਆਂ ਦੀ ਖ਼ਬਰ ਹੈ। ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਸ਼ਾਂਤੀ ਅਤੇ ਸੁਰੱਖਿਆ ਲਈ ਅਰਦਾਸ।"
ਕਾਬੁਲ: ਦਹਿਸ਼ਤਗਰਦਾਂ ਵਲੋਂ ਗੁਰਦੁਆਰਾ ਸਾਹਿਬ 'ਤੇ ਹਮਲਾ
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਟਵਿੱਟਰ ਉੱਥੇ ਵੀਡੀਓ ਜਾਰੀ ਕਰਦਿਆ ਦੱਸਿਆ ਕਿ ਹਮਲੇ ਸਮੇਂ ਗੁਰਦੁਆਰਾ ਵਿੱਚ ਮੁਸਾਫਿਰਾਂ ਤੋਂ ਇਲਾਵਾ ਗ੍ਰੰਥੀ ਸਣੇ 10 ਲੋਕ ਮੌਜੂਦ ਸਨ। ਲਗਾਤਾਰ ਫਾਇਰਿੰਗ ਤੇ ਧਮਾਕੇ ਹੋ ਰਹੇ ਹਨ। ਹਾਲਾਂਕਿ ਗੁਰਦੁਆਰੇ ਅੰਦਰ ਮੌਜੂਦ ਲੋਕਾਂ ਦੇ ਸਹੀ ਅੰਕੜਿਆਂ ਦੀ ਜਾਣਕਾਰੀ ਅਜੇ ਨਹੀਂ ਹੈ।ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਅੱਤਵਾਦੀ ਸੰਗਠਨ ਆਈਐਸਆਈਐਸ (ISIS) ਦੇ ਕੁਝ ਹਮਲਾਵਰ ਗੁਰਦੁਆਰੇ ਅੰਦਰ ਦਾਖ਼ਲ ਹੋਏ ਹਨ ਅਤੇ ਉੱਥੇ ਰਹਿਣ ਵਾਲਿਆਂ ਨੂੰ ਮਾਰ ਦਿੱਤਾ ਗਿਆ ਹੈ।
ਅਪਡੇਟ ਜਾਰੀ ਹੈ...