ਮਹਾਰਾਜਗੰਜ (ਉੱਤਰ ਪ੍ਰਦੇਸ਼) : ਦੇਸ਼ ਚ ਕੋੋਰੋਨਾ ਦਾ ਕਹਿਰ ਜਾਰੀ ਹੈ। ਹਰ ਰੋਜ਼ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਮੌਤਾਂ ਦਾ ਅੰਕੜਾ ਵੀ ਦੇਸ਼ ਚ ਵਧਦਾ ਜਾ ਰਿਹਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ।ਇਸ ਦੌਰਾਨ ਕੋਰੋੋਨਾ ਤੇ ਆਮ ਮਰੀਜ਼ਾਂ ਦੀ ਆਕਸੀਜਨ ਦੀ ਘਾਟ ਕਾਰਨ ਮੌਤਾਂ ਹੋ ਰਹੀਆਂ ਹਨ। ਕੇਂਦਰ ਤੇ ਸੂਬਾ ਸਰਕਾਰਾਂ ਆਪਣੇ ਪੱਧਰ ਤੇ ਆਕਸੀਜਨ ਦਾ ਪ੍ਰਬੰਧ ਕਰਨ ਵਿੱਚ ਲੱਗੀਆਂ ਹੋਈਆਂ ਹਨ।
ਜੇ ਗੱਲ ਦਿੱਲੀ ਦੀ ਕਰੀਏ ਤਾਂ ਲਗਾਤਾਰ ਆਕਸੀਜਨ ਦੀ ਘਾਟ ਕਾਰਨ ਕਈ ਮੌਤਾਂ ਹੋ ਚੁੱਕੀਆਂ ਹਨ ਅਜੇ ਵੀ ਆਕਸੀਜਨ ਦੀ ਵੱਡੀ ਘਾਟ ਪਾਈ ਜਾ ਰਹੀ ਹੈ ਇਸ ਦੌਰਾਨ ਇੱਕ ਖਬਰ ਉੱਤਰ ਪ੍ਰਦੇਸ਼ ਦੇ ਮਹਾਰਾਜਗੰਜ ਜ਼ਿਲ੍ਹੇ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ ਡਾਕਟਰੀ ਦੇ ਵਲੋਂ ਦੇਸੀ ਜੁਗਾੜ ਲਗਾ ਕੇ ਦੋ ਮਰੀਜਾਂ ਨੂੰ ਇੱਕ ਸਿਲੰਡਰ ਤੋਂ ਆਕਸੀਜਨ ਦੇ ਕੇ ਦੋਵਾਂ ਮਰੀਜ਼ਾਂ ਦੀ ਜਾਨ ਬਚਾਈ ਗਈ ਹੈ।ਡਾਕਟਰ ਦੇ ਇਸ ਕੰਮ ਦੀ ਚਾਰੇ ਪਾਸੇ ਸ਼ਲਾਘਾ ਹੋ ਰਹੀ ਹੈ।