ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਦਿੱਲੀ 'ਚ ਡੱਟੇ ਕਿਸਾਨਾਂ ਦਾ ਅੰਦੋਲਨ ਅੱਜ 12ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਕਿਸਾਨਾਂ ਦਾ ਜੋਸ਼ ਬਰਕਰਾਰ ਹੈ, ਉਹ ਆਪਣੀ ਮੰਗ ਕਾਨੂੰਨਾਂ ਨੂੰ ਰੱਦ ਕਰਵਾਉਣ 'ਤੇ ਹੀ ਅਟਲ ਹਨ।
8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ
ਕਿਸਾਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ ਤੇ ਬੀਤੇ ਦਿਨੀਂ ਉਨ੍ਹਾਂ ਪ੍ਰੈਸ ਵਾਰਤਾ ਰਾਹੀਂ ਇਹ ਸਾਫ਼ ਕੀਤਾ ਕਿ ਆਪਾਤਕਾਲੀਨ ਸੇਵਾਂਵਾਂ 'ਚ ਕੋਈ ਰੁਕਾਟਵ ਨਹੀਂ ਆਵੇਗੀ ਤੇ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਇਹ ਯਕੀਨੀ ਬਣਾਇਆ ਜਾਵੇਗਾ।