ਸੋਲਾਪੁਰ:ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਇੱਕ ਧੀ ਨੇ ਆਪਣੇ ਪਿਤਾ ਨੂੰ ਮਾਰਨ ਦੀ ਸਾਜ਼ਿਸ਼ ਰਚੀ ਤਾਂ ਜੋ ਉਹ ਆਪਣੇ ਪ੍ਰੇਮੀ ਨਾਲ ਉਸਦੇ ਵਿਆਹ ਵਿੱਚ ਰੁਕਾਵਟ ਨਾ ਬਣ ਸਕੇ ਪਰ ਉਹ ਆਪਣੇ ਪ੍ਰੇਮੀ ਨਾਲ ਮਿਲ ਕੇ ਬਣਾਏ ਇਸ ਪਲਾਨ 'ਚ ਕਾਮਯਾਬ ਨਹੀਂ ਹੋ ਸਕੀ। ਹਾਲਾਂਕਿ ਪਿਤਾ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਆਰੋਪੀ ਧੀ ਨੂੰ ਉਸਦੇ ਪ੍ਰੇਮੀ ਅਤੇ ਚਾਰ ਹੋਰ ਲੋਕਾਂ ਸਮੇਤ ਗ੍ਰਿਫਤਾਰ ਕਰ ਲਿਆ ਹੈ।
15-15 ਹਜ਼ਾਰ ਦੀ ਸੁਪਾਰੀ ਦਿੱਤੀ :ਪੁਲਿਸ ਦੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਕਿ ਦੋਸ਼ੀ ਬੇਟੀ ਦੀ ਪਹਿਚਾਣ ਸਾਕਸ਼ੀ ਸ਼ਾਹ ਅਤੇ ਦੋਸ਼ੀ ਪ੍ਰੇਮੀ ਦੀ ਪਹਿਚਾਣ ਚੈਤੰਨਿਆ ਦੇ ਰੂਪ ਵਿੱਚ ਹੋਈ ਹੈ। ਪੁੱਛਗਿੱਛ ਦੌਰਾਨ ਸਾਕਸ਼ੀ ਨੇ ਦੱਸਿਆ ਕਿ ਉਹ ਆਪਣੇ ਪ੍ਰੇਮੀ ਨਾਲ ਵਿਆਹ ਕਰਨਾ ਚਾਹੁੰਦੀ ਸੀ ਪਰ ਉਸ ਦੇ ਪਿਤਾ ਇਸ ਵਿਆਹ ਦੇ ਖਿਲਾਫ ਸਨ। ਪਿਤਾ ਦੇ ਵਿਰੋਧ ਤੋਂ ਤੰਗ ਆ ਕੇ ਉਸ ਨੇ ਆਪਣੇ ਪਿਤਾ ਨੂੰ ਮਾਰਨ ਦੀ ਸਾਜ਼ਿਸ਼ ਰਚੀ। ਉਸ ਦੇ ਪ੍ਰੇਮੀ ਚੈਤੰਨਿਆ ਸਮੇਤ ਚਾਰ ਲੋਕਾਂ ਨੂੰ 15-15 ਹਜ਼ਾਰ ਰੁਪਏ ਦੀ ਸੁਪਾਰੀ ਦੇ ਕੇ ਉਸ ਦੇ ਪਿਤਾ ਦੀਆਂ ਲੱਤਾਂ ਤੋੜਨ ਲਈ ਕਿਹਾ ਗਿਆ।