ਨਵੀਂ ਦਿੱਲੀ: ਵੱਖ-ਵੱਖ ਪੈਟਰੋਲੀਅਮ ਉਤਪਾਦਾਂ ਦੀਆਂ ਕੀਮਤਾਂ ਵਿਚ ਵਾਧੇ ਨੂੰ ਲੈ ਕੇ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆਈ ਸਰਕਾਰ ਨੇ ਕਿਹਾ, ਪਿਛਲੇ ਇਕ ਸਾਲ ਵਿਚ ਪੈਟਰੋਲ ਅਤੇ ਡੀਜ਼ਲ 'ਤੇ ਕੇਂਦਰੀ ਟੈਕਸਾਂ ਵਿਚ ਕੋਈ ਵਾਧਾ ਨਹੀਂ ਹੋਇਆ ਹੈ।
ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਰਾਜ ਸਭਾ ਨੂੰ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੇ ਇਕ ਸਾਲ ਵਿਚ ਪੈਟਰੋਲ ਅਤੇ ਡੀਜ਼ਲ ‘ਤੇ ਕੇਂਦਰੀ ਟੈਕਸਾਂ ਵਿਚ ਕੋਈ ਵਾਧਾ ਨਹੀਂ ਹੋਇਆ ਹੈ।
ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਵਿਸ਼ਵ ਬਾਜ਼ਾਰ ਉੱਤੇ ਨਿਰਧਾਰਤ ਕੀਤੀਆਂ ਜਾਂਦੀਆਂ ਹਨ। ਨਾਲ ਹੀ ਉਨ੍ਹਾਂ ਕਿਹਾ ਹੈ ਕਿ ਵੱਖ ਵੱਖ ਰਾਜਾਂ ਦੇ ਵੱਲੋਂ ਲਗਾਏ ਗਏ ਟੈਕਸ ਦੇ ਕਾਰਨ ਵੀ ਆਧਾਰ ਮੁੱਲ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਖ-ਵੱਖ ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ, ਪੈਟਰੋਲ ਅਤੇ ਡੀਜ਼ਲ ਦੀ ਕੌਮਾਂਤਰੀ ਕੀਮਤ ਵਿਚ ਅਸਥਿਰਤਾ ਨਾਲ ਜੁੜੇ ਮੁੱਦੇ ਨੂੰ ਉਠਾ ਰਹੀ ਹੈ।