ਨਵੀਂ ਦਿੱਲੀ: ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਲੋਕ ਸਭਾ ਵਿੱਚ ਅੰਤਰ-ਸੇਵਾ ਸੰਗਠਨ ਬਿੱਲ-2023 ਪੇਸ਼ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਇਸ ਬਿੱਲ ਨੂੰ ਹੇਠਲੇ ਸਦਨ ਤੋਂ ਵੀ ਮਨਜ਼ੂਰ ਕਰ ਲਿਆ ਗਿਆ ਹੈ। ਇਸ ਬਿੱਲ 'ਤੇ ਜਾਣਕਾਰੀ ਦਿੰਦਿਆਂ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਇਹ ਬਿੱਲ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਦੇ ਤਿੰਨਾਂ ਵਿੰਗਾਂ ਵਿਚਾਲੇ ਏਕਤਾ ਸਥਾਪਿਤ ਕਰਨ ਲਈ ਅਹਿਮ ਕਦਮ ਹੈ। ਇਸ ਨਾਲ ਨਾਲ ਭਵਿੱਖ ਦੀਆਂ ਚੁਣੌਤੀਆਂ ਦਾ ਇਕਜੁੱਟ ਅਤੇ ਏਕੀਕ੍ਰਿਤ ਤਰੀਕੇ ਨਾਲ ਮੁਕਾਬਲਾ ਕੀਤਾ ਜਾ ਸਕੇਗਾ।
ਬਿੱਲ ਨਾਲ ਕੋਈ ਵਿੱਤੀ ਬੋਝ ਨਹੀਂ :ਉਨ੍ਹਾਂ ਕਿਹਾ ਕਿ ਇਹ ਬਿੱਲ ਫੌਜੀ ਸੁਧਾਰਾਂ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ ਅਤੇ ਮੈਂ ਇਸ ਬਿੱਲ ਨੂੰ ਲੈ ਕੇ ਭਰੋਸਾ ਦਿੰਦਾ ਹਾਂ ਕਿ ਇਸ ਬਿੱਲ ਵਿੱਚ ਕੋਈ ਵਾਧੂ ਵਿੱਤੀ ਪ੍ਰਭਾਵ ਸ਼ਾਮਲ ਨਹੀਂ ਕੀਤਾ ਗਿਆ ਹੈ। ਰੱਖਿਆ ਮੰਤਰੀ ਨੇ ਮਣੀਪੁਰ ਨੂੰ ਲੈ ਕੇ ਹੋ ਰਹੀ ਬਹਿਸ ਨਾਲ ਸਬੰਧਤ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧੀ ਧਿਰਾਂ ਦੇ ਵਿਰੋਧ ਦੇ ਵਿਚਕਾਰ ਸਦਨ ਵਿੱਚ ਪਾਸ ਕਰਨ ਲਈ ਪੇਸ਼ ਕੀਤਾ ਸੀ।