ਚੰਡੀਗੜ੍ਹ:ਜੰਮੂ-ਕਸ਼ਮੀਰ (Jammu and Kashmir) ਦੇ ਪੁੰਛ ਸੈਕਟਰ (Poonch sector) ਵਿੱਚ ਸੋਮਵਾਰ ਨੂੰ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਹੋਏ ਮੁਕਾਬਲੇ ਵਿੱਚ ਭਾਰਤੀ ਫੌਜ (Indian Army) ਦੇ ਪੰਜ ਜਵਾਨ ਸ਼ਹੀਦ ਹੋ ਗਏ ਸਨ। ਸ਼ਹੀਦਾਂ ‘ਚ ਜਵਾਨ ਤੇ ਇੱਕ ਇੱਕ ਜੂਨੀਅਰ ਕਮਿਸ਼ਨਡ ਅਫਸਰ ਸ਼ਾਮਲ ਹਨ। ਸ਼ਹੀਦ ਹੋਏ ਜਵਾਨਾਂ ਵਿੱਚ 3 ਜਵਾਨ ਪੰਜਾਬ ਦੇ ਹਨ ਜਿਹਨਾਂ ਦੀਆਂ ਅੱਜ ਮ੍ਰਿਤਕ ਦੇਹਾਂ ਉਹਨਾਂ ਨੇ ਪਿੰਡ ਪਹੁੰਚਣਗੀਆਂ ਜਿੱਥੇ ਸਰਕਾਰਾਂ ਸਨਮਾਨਾਂ ਨਾਲ ਉਹਨਾਂ ਦਾ ਅੰਤਮ ਸਸਕਾਰ ਕੀਤਾ ਜਾਵੇਗਾ।
ਇਹ ਵੀ ਪੜੋ: ਪੰਜਾਬ ਸਰਕਾਰ ਵੱਲੋਂ ਤਿੰਨਾਂ ਸ਼ਹੀਦਾਂ ਦੇ ਪਰਿਵਾਰਾਂ ਲਈ 50-50 ਲੱਖ ਦੇਣ ਦਾ ਐਲਾਨ
ਸ਼ਹੀਦਾਂ ਵਿੱਚ 3 ਜਵਾਨ ਪੰਜਾਬ ਦੇ ਸ਼ਾਮਲ
ਸੋਮਵਾਰ ਨੂੰ ਜੰਮੂ-ਕਸ਼ਮੀਰ (Jammu and Kashmir) ਦੇ ਪੁੰਛ ਜ਼ਿਲੇ (Poonch sector) 'ਚ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਅੱਤਵਾਦੀਆਂ ਨਾਲ ਹੋਈ ਗੋਲੀਬਾਰੀ 'ਚ ਇੱਕ ਜੂਨੀਅਰ ਕਮਿਸ਼ਨਡ ਅਫ਼ਸਰ (ਜੇਸੀਓ) ਸਮੇਤ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਹਨ। ਜਿਨ੍ਹਾਂ ਵਿੱਚ ਨਾਇਬ ਕਪੂਰਥਲਾ ਪੰਜਾਬ ਦੇ ਸੂਬੇਦਾਰ ਜਸਵਿੰਦਰ ਸਿੰਘ, ਨਾਇਕ ਮਨਦੀਪ ਸਿੰਘ, ਵਾਸੀ ਸਿਰਹਾ, ਗੁਰਦਾਸਪੁਰ, ਸਿਪਾਹੀ ਗੱਜਣ ਸਿੰਘ ਝੱਜ ਰੋਪੜ ਦੇ ਰਹਿਣ ਵਾਲੇ ਸਨ। ਇਸ ਤੋਂ ਇਲਾਵਾ ਸ਼ਹੀਦ ਸਿਪਾਹੀ ਸਾਰਜ ਸਿੰਘ ਸ਼ਾਹਜਹਾਂਪੁਰ, ਉੱਤਰ ਪ੍ਰਦੇਸ਼ ਅਤੇ ਸਿਪਾਹੀ ਵੈਸਾਖ ਐਚ, ਕੁਦਵੱਟਮ, ਕੇਰਲਾ ਦੇ ਵਾਸੀ ਸਨ।
ਇਲਾਕਿਆਂ ਵਿੱਚ ਸੋਗ
ਜਵਾਨਾਂ ਦੀ ਸ਼ਹੀਦੀ ਦੀ ਖ਼ਬਰ ਸੁਣਦਿਆਂ ਦੀ ਇਲਾਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਉਥੇ ਹੀ ਦੂਜੇ ਪਾਸੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦਾ ਰੋ-ਰੋ ਬੁਰ੍ਹਾ ਹਾਲ ਹੋ ਰਿਹਾ ਹੈ। ਜਵਾਨਾਂ ਦੀਆਂ ਮ੍ਰਿਤਕ ਦੇਹਾ ਅੱਜ ਉਹਨਾਂ ਦੇ ਪਿੰਡ ਪਹੁੰਚ ਜਾਣਗੀਆਂ ਜਿੱਥੇ ਉਹਨਾਂ ਦਾ ਅੰਤਮ ਸਸਕਾਰ ਕੀਤਾ ਜਾਵੇਗਾ।