ਅਯੁੱਧਿਆ: 22 ਜਨਵਰੀ ਨੂੰ ਅਯੁੱਧਿਆ ਵਿੱਚ ਹੋਣ ਵਾਲੇ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦੀ ਲਾਈਵ ਸਕ੍ਰੀਨਿੰਗ ਅਮਰੀਕਾ ਦੇ ਨਿਊਯਾਰਕ ਦੇ ਮਸ਼ਹੂਰ ਟਾਈਮਜ਼ ਸਕੁਏਅਰ 'ਤੇ ਵੀ ਕੀਤੀ ਜਾਵੇਗੀ। ਟਾਈਮਜ਼ ਸਕੁਏਅਰ ਉੱਤੇ ਇਹ ਕਿਸੇ ਭਾਰਤੀ ਪ੍ਰੋਗਰਾਮ ਦੀ ਪਹਿਲੀ ਲਾਈਵ ਸਕ੍ਰੀਨਿੰਗ ਹੋਵੇਗੀ। ਦੇਸ਼ ਦੇ ਸਾਰੇ ਸੂਬਿਆਂ ਵਿੱਚ ਪ੍ਰਸਾਰਿਤ ਹੋਣ ਤੋਂ ਇਲਾਵਾ ਵਿਦੇਸ਼ਾਂ ਵਿੱਚ ਵੱਖ-ਵੱਖ ਭਾਰਤੀ ਸਫਾਰਤਖਾਨਿਆਂ ਵਿੱਚ ਵੀ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਦੇ ਪਵਿੱਤਰ ਸਮਾਗਮ ਦਾ ਪ੍ਰਸਾਰਣ ਕੀਤਾ ਜਾਵੇਗਾ।
ਦੱਸ ਦਈਏ ਅਯੁੱਧਿਆ 'ਚ 22 ਜਨਵਰੀ ਨੂੰ ਹੋਣ ਵਾਲੇ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਨੂੰ ਦੇਸ਼ ਭਰ 'ਚ ਦਿਖਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਭਾਜਪਾ ਰਾਮ ਮੰਦਰ ਪ੍ਰਾਣ ਪ੍ਰਤੀਸਥਾ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਕਰੇਗੀ ਤਾਂ ਜੋ ਦੇਸ਼ ਦੇ ਹਰ ਨਾਗਰਿਕ ਨੂੰ ਇਸ ਇਤਿਹਾਸਕ ਪ੍ਰੋਗਰਾਮ ਵਿੱਚ ਭਾਗੀਦਾਰ ਬਣਾਇਆ ਜਾ ਸਕੇ। ਅਯੁੱਧਿਆ ਵਿੱਚ ਹੋਣ ਵਾਲੇ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦੀ ਲਾਈਵ ਸਕ੍ਰੀਨਿੰਗ ਅਮਰੀਕਾ ਦੇ ਨਿਊਯਾਰਕ ਦੇ ਮਸ਼ਹੂਰ ਟਾਈਮਜ਼ ਸਕੁਏਅਰ 'ਤੇ ਵੀ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ਼ ਦੇ ਮੰਨੇ-ਪ੍ਰਮੰਨੇ ਦਿੱਗਜ ਰਾਮ ਮੰਦਿਰ ਦੇ ਪਵਿੱਤਰ ਸਮਾਗਮ 'ਚ ਮੌਜੂਦ ਰਹਿਣਗੇ।