ਪੰਜਾਬ

punjab

ETV Bharat / bharat

19 ਨੂੰ ਨਹੀਂ ਹੁਣ 20 ਜਨਵਰੀ ਨੂੰ ਹੋਵੇਗੀ ਕਿਸਾਨਾਂ ਅਤੇ ਕੇਂਦਰ ਵਿਚਾਲੇ ਮੀਟਿੰਗ - Change in meeting date

ਕੇਂਦਰ ਅਤੇ ਕਿਸਾਨਾਂ ਵਿਚਾਲੇ ਬੈਠਕਾਂ ਦਾ ਦੌਰ ਜਾਰੀ ਹੈ। ਲਗਾਤਾਰ 9 ਗੇੜ ਦੀਆਂ ਬੈਠਕਾਂ ਬੇਸਿੱਟਾ ਰਹੀਆਂ ਹਨ, ਹਰ ਬੈਠਕ ਤੋਂ ਬਾਅਦ ਕੇਂਦਰ ਵੱਲੋਂ ਨਵੀਂ ਬੈਠਕ ਦੀ ਤਾਰੀਖ਼ ਦੇ ਦਿੱਤੀ ਜਾਂਦੀ ਹੈ। ਹੁਣ 19 ਨੂੰ ਨਹੀਂ ਸਗੋਂ 20 ਜਨਵਰੀ ਨੂੰ ਵਿਗਿਆਨ ਭਵਨ ਵਿੱਚ ਦੁਪਹਿਰ 2 ਵਜੇ ਬੈਠਕ ਹੋਵੇਗੀ।

The meeting between the farmers and the Center will be held on January 20, not on January 19
19 ਨੂੰ ਨਹੀਂ ਹੁਣ 20 ਜਨਵਰੀ ਨੂੰ ਹੋਵੇਗੀ ਕਿਸਾਨਾਂ ਅਤੇ ਕੇਂਦਰ ਵਿਚਾਲੇ ਮੀਟਿੰਗ

By

Published : Jan 19, 2021, 7:06 AM IST

ਨਵੀਂ ਦਿੱਲੀ : ਕੇਂਦਰ ਅਤੇ ਕਿਸਾਨਾਂ ਵਿਚਾਲੇ ਬੈਠਕਾਂ ਦਾ ਦੌਰ ਜਾਰੀ ਹੈ। ਲਗਾਤਾਰ 9 ਗੇੜ ਦੀਆਂ ਬੈਠਕਾਂ ਬੇਸਿੱਟਾ ਰਹੀਆਂ ਹਨ, ਹਰ ਬੈਠਕ ਤੋਂ ਬਾਅਦ ਕੇਂਦਰ ਵੱਲੋਂ ਨਵੀਂ ਬੈਠਕ ਦੀ ਤਾਰੀਖ਼ ਦੇ ਦਿੱਤੀ ਜਾਂਦੀ ਹੈ। ਇਸੇ ਤਰ੍ਹਾਂ 9ਵੇਂ ਗੇੜ 15 ਜਨਵਰੀ ਦੀ ਬੈਠਕ ਤੋਂ ਬਾਅਦ ਕੇਂਦਰ ਵੱਲੋਂ ਕਿਸਾਨਾਂ ਨੂੰ ਬੈਠਕ ਲਈ 19 ਜਨਵਰੀ ਦਾ ਸਮਾਂ ਦਿੱਤਾ ਗਿਆ ਸੀ।

19 ਨੂੰ ਨਹੀਂ ਹੁਣ 20 ਜਨਵਰੀ ਨੂੰ ਹੋਵੇਗੀ ਕਿਸਾਨਾਂ ਅਤੇ ਕੇਂਦਰ ਵਿਚਾਲੇ ਮੀਟਿੰਗ

ਪਰ ਹੁਣ ਕੇਂਦਰ ਵੱਲੋਂ ਇਸ ਬੈਠਕ ਦੀ ਤਾਰੀਖ 'ਚ ਤਬਦੀਲੀ ਕੀਤੀ ਗਈ ਹੈ। ਇਹ ਬੈਠਕ ਹੁਣ 19 ਨੂੰ ਨਹੀਂ ਸਗੋਂ 20 ਨੂੰ ਵਿਗਿਆਨ ਭਵਨ ਦੁਪਹਿਰ 2 ਵਜੇ ਦੀ ਰੱਖੀ ਗਈ ਹੈ। ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨੇ ਕਿਸਾਨ ਜੱਥੇਬੰਦੀਆਂ ਨੂੰ ਇੱਕ ਪੱਤਰ ਲਿਖਿਆ ਹੈ, ਜਿਸ 'ਚ ਕਿਹਾ ਗਿਆ ਹੈ ਕਿ ਕਿਸਾਨਾਂ ਦੇ ਨਾਲ ਹੋਣ ਵਾਲੀ 19 ਜਨਵਰੀ ਦੀ ਬੈਠਕ ਇੱਕ ਦਿਨ ਦੇ ਲਈ ਮੁਲਤਵੀ ਕੀਤੀ ਗਈ ਹੈ। ਇਹ ਬੈਠਕ ਹੁਣ 19 ਜਨਵਰੀ ਨੂੰ ਨਹੀਂ 20 ਜਨਵਰੀ ਨੂੰ ਹੋਵੇਗੀ।

19 ਨੂੰ ਨਹੀਂ ਹੁਣ 20 ਜਨਵਰੀ ਨੂੰ ਹੋਵੇਗੀ ਕਿਸਾਨਾਂ ਅਤੇ ਕੇਂਦਰ ਵਿਚਾਲੇ ਮੀਟਿੰਗ

ਦਿੱਲੀ 'ਚ ਪੈ ਰਹੀ ਕੜਾਕੇ ਦੀ ਠੰਡ 'ਚ ਕਿਸਾਨ ਸੜਕਾਂ 'ਤੇ ਬੈਠੇ ਹਨ ਅਤੇ ਕਾਨੂੰਨ ਰੱਦ ਕਰਨ ਦੀ ਆਪਣੀ ਜਿੱਦ 'ਤੇ ਅੜੇ ਹੋਏ ਹਨ। ਰਾਸ਼ਟਰੀ ਸੁਰੱਖਿਆ ਏਜੰਸੀ (ਐੱਨ.ਆਈ.ਏ.) ਦੇ ਨੋਟਿਸ ਭੇਜੇ ਜਾਣ 'ਤੇ ਕਿਸਾਨ ਜਥੇਬੰਦੀਆ ਨੇ ਨਾਰਾਜ਼ਗੀ ਜਤਾਈ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਨੂੰ ਕੇਂਦਰੀ ਪੱਧਰ 'ਤੇ ਹੋਣ ਵਾਲੀ ਬੈਠਕ 'ਚ ਚੁੱਕਣਗੇ।

ABOUT THE AUTHOR

...view details