ਚੰਡੀਗੜ੍ਹ:ਟੋਕੀਓ ਓਲਪਿੰਕ ਵਿੱਚ ਭਾਰਤੀ ਹਾਕੀ ਟੀਮ ਨੇ ਕਾਂਸੀ ਦਾ ਤਗਮਾ ਜਿੱਤਿਆ ਹੈ ਜਿਸ ਤੋਂ ਮਗਰੋਂ ਪੰਜਾਬ ਸਰਕਾਰ ਨੇ ਭਾਰਤੀ ਹਾਕੀ ਟੀਮ ਵਿੱਚ ਪੰਜਾਬ ਦਾ ਨੁਮਾਇਦਗੀ ਕਰਨ ਵਾਲੇ ਖਿਡਾਰੀਆਂ ਲਈ 1 ਕਰੋੜ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਸੀ। ਹੁਣ ਪੰਜਾਬ ਸਰਕਾਰ ਨੇ ਇਸ ਇਨਾਮ ਵਿੱਚ ਵਾਧਾ ਕਰਦੇ ਹੋਏ ਇਸ ਨੂੰ 2 ਕਰੋੜ 51 ਲੱਖ ਕਰ ਦਿੱਤਾ ਹੈ।
ਇਹ ਵੀ ਪੜੋ: ਪੰਜਾਬ ਸਰਕਾਰ ਵੱਲੋਂ ਇਸ ਦਿਨ ਟੋਕੀਓ ਓਲਪਿੰਕ ਖਿਡਾਰੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ
ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਟੋਕੀਓ ਓਲਪਿੰਕ ਵਿੱਚ ਪੁਰਸ਼ ਹਾਕੀ ਟੀਮ ਦੁਆਰਾ ਇਤਿਹਾਸਕ ਜਿੱਤ ਤੇ ਇੱਕ ਪ੍ਰੇਰਣਾਦਾਇਕ ਪ੍ਰਦਰਸ਼ਨ ਦਾ ਜਸ਼ਨ ਮਨਾਉਣ ਮੈਨੂੰ ਇਹ ਐਲਾਨ ਕਰਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ 11 ਹਾਕੀ ਖਿਡਾਰੀਆਂ ਲਈ ਜੋ 1 ਕਰੋੜ ਦਾ ਨਕਦ ਇਨਾਮ ਰੱਖਿਆ ਸੀ ਉਸ ਵਿੱਚ ਵਾਧਾ ਕਰਦੇ ਹੋਏ ਹੁਣ 1 ਕਰੋੜ ਤੋਂ 2 ਕਰੋੜ 51 ਲੱਖ ਰੁਪਏ ਤੱਕ ਦਾ ਨਕਦ ਪੁਰਸਕਾਰ ਦਿੱਤਾ ਜਾਵੇਗਾ।
ਇਹ ਵੀ ਪੜੋ: ਚੈਂਪੀਅਨਜ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ EXCLUSIVE