ਨਵੀਂ ਦਿੱਲੀ : 26 ਅਪ੍ਰੈਲ ਤੋਂ ਜੰਤਰ-ਮੰਤਰ 'ਤੇ ਧਰਨਾ ਦੇ ਰਹੀਆਂ ਮਹਿਲਾ ਪਹਿਲਵਾਨਾਂ ਦੀ ਪਟੀਸ਼ਨ 'ਤੇ ਰਾਉਸ ਐਵੇਨਿਊ ਅਦਾਲਤ ਨੇ ਦਿੱਲੀ ਪੁਲਿਸ ਤੋਂ ਸਟੇਟਸ ਰਿਪੋਰਟ ਮੰਗੀ ਹੈ। ਨਾਲ ਹੀ ਮਾਮਲੇ ਦੀ ਅਗਲੀ ਸੁਣਵਾਈ 12 ਮਈ ਲਈ ਸੂਚੀਬੱਧ ਕੀਤੀ ਗਈ ਹੈ। ਮਹਿਲਾ ਪਹਿਲਵਾਨ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਹਨ।
ਤੁਹਾਨੂੰ ਦੱਸ ਦੇਈਏ ਕਿ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਅਤੇ ਸਾਕਸ਼ੀ ਮਲਿਕ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ 'ਤੇ ਕਥਿਤ ਯੌਨ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਜੰਤਰ-ਮੰਤਰ 'ਤੇ ਮੁੜ ਤੋਂ ਆਪਣਾ ਧਰਨਾ ਸ਼ੁਰੂ ਕਰ ਦਿੱਤਾ ਹੈ, ਜਿਸ 'ਚ ਸੰਸਦ ਮੈਂਬਰ ਖਿਲਾਫ ਐੱਫਆਈਆਰ ਦਰਜ ਕਰਨ, ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਅਤੇ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਹੈ।
ਐਫਆਈਆਰ ਦਰਜ ਕਰਨ ਦੇ ਨਿਰਦੇਸ਼ :ਇਸ ਤੋਂ ਬਾਅਦ ਇਨ੍ਹਾਂ ਪਹਿਲਵਾਨਾਂ ਨੇ ਪੁਲਿਸ ਵੱਲੋਂ ਐਫਆਈਆਰ ਦਰਜ ਨਾ ਕਰਨ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਤਾਂ ਸੁਪਰੀਮ ਕੋਰਟ ਨੇ ਨੋਟਿਸ ਲੈਂਦਿਆਂ ਦਿੱਲੀ ਪੁਲਿਸ ਨੂੰ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ। ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਕਨਾਟ ਪਲੇਸ ਥਾਣੇ ਵਿੱਚ ਛੇੜਛਾੜ ਅਤੇ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ ਕੀਤਾ ਸੀ।
- Jalandhar By-Poll: ਅਕਾਲੀ ਦਲ, ਕਾਂਗਰਸ ਅਤੇ 'ਆਪ' ਉਮੀਦਵਾਰਾਂ ਨੇ ਪਾਈ ਵੋਟ, ਕਿਹਾ- ਵਿਕਾਸ ਦੇ ਮੁਦੇ 'ਤੇ ਲੜ ਰਹੇ ਚੋਣ
- Jalandhar By-Poll Awareness: ਖੁਦ ਦੀ ਨਹੀਂ ਬਣੀ ਅਜੇ ਵੋਟ, ਪਰ ਨੌਜਵਾਨਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰ ਰਹੀਆਂ ਨੇ ਵਿਦਿਆਰਥਣਾਂ
- ਜਲੰਧਰ ਜਿਮਨੀ ਚੋਣ: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵੀ ਪਾਈ ਵੋਟ, ਦਿੱਤਾ ਇਹ ਸੁਨੇਹਾ
ਸੰਸਦ ਮੈਂਬਰ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਧਰਨੇ 'ਤੇ ਅੜੀ ਮਹਿਲਾ ਪਹਿਲਵਾਨ :ਮਹਿਲਾ ਪਹਿਲਵਾਨ ਨੇ ਦੋਸ਼ ਲਾਇਆ ਸੀ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਨਾਬਾਲਗ ਪਹਿਲਵਾਨ ਦਾ ਜਿਨਸੀ ਸ਼ੋਸ਼ਣ ਕੀਤਾ। ਜਿਸ ਤਹਿਤ ਪੋਕਸੋ ਐਕਟ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਐਫਆਈਆਰ ਦਰਜ ਕਰਨ ਤੋਂ ਬਾਅਦ ਸੁਪਰੀਮ ਕੋਰਟ ਨੇ ਮਾਮਲੇ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਮਹਿਲਾ ਪਹਿਲਵਾਨਾਂ ਨੂੰ ਜ਼ਿਲ੍ਹਾ ਅਦਾਲਤ ਵਿੱਚ ਜਾਣ ਦੀ ਸਲਾਹ ਦਿੱਤੀ। ਸੁਪਰੀਮ ਕੋਰਟ ਦੀਆਂ ਹਦਾਇਤਾਂ ’ਤੇ ਧਰਨੇ ਦੌਰਾਨ ਮਹਿਲਾ ਪਹਿਲਵਾਨਾਂ ਨੂੰ ਪੁਲਿਸ ਸੁਰੱਖਿਆ ਵੀ ਦਿੱਤੀ ਗਈ ਸੀ। ਉਦੋਂ ਤੋਂ ਹੀ ਮਹਿਲਾ ਪਹਿਲਵਾਨ ਭਾਜਪਾ ਸੰਸਦ ਮੈਂਬਰ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਧਰਨੇ 'ਤੇ ਅੜੀ ਹੋਈ ਹੈ।
ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਦੇ ਆਗੂ ਉਨ੍ਹਾਂ ਨੂੰ ਆਪਣਾ ਸਮਰਥਨ ਦੇ ਰਹੇ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਕਾਂਗਰਸ, ਆਮ ਆਦਮੀ ਪਾਰਟੀ, ਰਾਸ਼ਟਰੀ ਲੋਕ ਦਲ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਵੀ ਪਹਿਲਵਾਨਾਂ ਦੀ ਹੜਤਾਲ ਦਾ ਸਮਰਥਨ ਕਰਨ ਲਈ ਜੰਤਰ-ਮੰਤਰ ਪੁੱਜੇ ਹਨ। ਇਸ ਤੋਂ ਇਲਾਵਾ ਖਾਪ ਪੰਚਾਇਤਾਂ ਦੇ ਲੋਕ ਵੀ ਮਹਿਲਾ ਪਹਿਲਵਾਨਾਂ ਦੇ ਸਮਰਥਨ 'ਚ ਜੰਤਰ-ਮੰਤਰ ਪਹੁੰਚੇ ਅਤੇ ਹੁਣ ਵੀ ਲਗਾਤਾਰ ਨੇਤਾਵਾਂ ਦੇ ਜੰਤਰ-ਮੰਤਰ ਪਹੁੰਚ ਰਹੇ ਹਨ।