ਪੰਜਾਬ

punjab

ETV Bharat / bharat

ਤਾਲਿਬਾਨ ਦੇ ਨਿਸ਼ਾਨੇ 'ਤੇ ਗੁਰੂ ਘਰ, ਗੁਰਦੁਆਰਾ ਸਾਹਿਬ ‘ਚ ਕੀਤੀ ਇਹ ਹਰਕਤ.. - ਗੁਰਦੁਆਰਾ ਥਾਲਾ ਸਾਹਿਬ

ਅਫਗਾਨਿਸਤਾਨ ਦੇ ਵਿੱਚ ਤਾਲਿਬਾਨ ਦੇ ਵੱਲੋਂ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਤਾਲਿਬਾਨ ਨੇ ਇੱਕ ਇਤਿਹਾਸਿਕ ਗੁਰਦੁਆਰਾ ਸਾਹਿਬ ਦੇ ਵਿੱਚੋਂ ਨਿਸ਼ਾਨ ਸਾਹਿਬ ਨੂੰ ਹਟਾਇਆ ਗਿਆ ਹੈ। ਇਸ ਘਟਨਾ ਨੂੰ ਲੈਕੇ ਸਿੱਖ ਭਾਈਚਾਰੇ ਦੇ ਵਿੱਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ।

ਤਾਲਿਬਾਨ ਨੇ ਇਤਿਹਾਸਿਕ ਗੁਰਦੁਆਰਾ ਸਾਹਿਬ ‘ਚੋਂ ਹਟਾਇਆ ਨਿਸ਼ਾਨ ਸਾਹਿਬ
ਤਾਲਿਬਾਨ ਨੇ ਇਤਿਹਾਸਿਕ ਗੁਰਦੁਆਰਾ ਸਾਹਿਬ ‘ਚੋਂ ਹਟਾਇਆ ਨਿਸ਼ਾਨ ਸਾਹਿਬ

By

Published : Aug 6, 2021, 5:20 PM IST

ਚੰਡੀਗੜ੍ਹ:ਅਫਗਾਨਿਸਤਾਨ ਵਿੱਚ ਤਾਲਿਬਾਨ ਦਾ ਆਤੰਕ ਲਗਾਤਾਰ ਵਧਦਾ ਜਾ ਰਿਹਾ ਹੈ। ਤਾਲਿਬਾਨ ਦੇ ਵੱਲੋਂ ਦੂਜੇ ਧਰਮਾਂ ਦੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ । ਖਬਰ ਸਾਹਮਣੇ ਆ ਰਹੀ ਹੈ ਕਿ ਤਾਲਿਬਾਨ ਨੇ ਅਫਗਾਨਿਸਤਾਨ ਦੇ ਪਕਟੀਆ ਸੂਬੇ ਵਿੱਚ ਸਥਿਤ ਚਮਕਾਨੀ ਖੇਤਰ ਵਿਖੇ ਗੁਰਦੁਆਰਾ ਥਾਲਾ ਸਾਹਿਬ ਦੀ ਛੱਤ ਤੋਂ ਸਿੱਖਾਂ ਦਾ ਪਵਿੱਤਰ ਨਿਸ਼ਾਨ ਸਾਹਿਬ ਉਤਾਰ ਦਿੱਤਾ ਗਿਆ ਹੈ। ਇਹ ਇਤਿਹਾਸਿਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਹੈ।

ਖਬਰ ਏਜੰਸੀ ਏਐਨਆਈ ਨਾਲ ਜੁੜੇ ਨਵੀਨ ਕੁਮਾਰ ਵੱਲੋਂ ਇੱਕ ਟਵੀਟ ਕਰਕੇ ਇਸ ਘਟਨਾ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਪਿਛਲੇ ਸਾਲ ਇਸ ਗੁਰਦੁਆਰਾ ਸਾਹਿਬ ਤੋਂ ਨਿਦਾਨ ਸਿੰਘ ਸਚਦੇਵਾ ਨਾਂ ਦੇ ਸ਼ਖ਼ਸ ਨੂੰ ਅਗਵਾ ਕਰ ਲਿਆ ਗਿਆ ਸੀ। ਹੁਣ ਇੱਕ ਵਾਰ ਫਿਰ ਇਹ ਗੁਰਦੁਆਰਾ ਨਿਸ਼ਾਨ ਸਾਹਿਬ ਹਟਾਏ ਜਾਣ ਕਾਰਨ ਚਰਚਾ ਵਿੱਚ ਹੈ।

ਇਸ ਘਟਨਾ ਨੂੰ ਲੈਕੇ ਸਿੱਖ ਭਾਈਚਾਰੇ ਦੇ ਲੋਕਾਂ ਦੇ ਵਿੱਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ ਤੇ ਇਸ ਘਟਨਾ ਦੀ ਨਿੰਦਿਆ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:ਸਰਕਾਰ ਸੰਸਦ 'ਚ ਖੇਤੀ ਕਾਨੂੰਨਾਂ 'ਤੇ ਗੱਲ ਕਰਨ ਲਈ ਤਿਆਰ: ਤੋਮਰ

ABOUT THE AUTHOR

...view details