ਪਣਜੀ:ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਾਕਿਸਤਾਨ ਨੂੰ ਮੁੜ ਸਰਜੀਕਲ ਸਟਰਾਈਕ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇ ਪਾਕਿਸਤਾਨ ਕਸ਼ਮੀਰ ਵਿੱਚ ਦਖਲਅੰਦਾਜ਼ੀ ਕਰਦਾ ਰਹਿੰਦਾ ਹੈ ਤਾਂ ਉਸ ਨੂੰ ਅਜਿਹੀਆਂ ਸਟਰਾਈਕਾਂ ਦੇ ਲਈ ਤਿਆਰ ਰਹਿਣਾ ਚਾਹੀਦਾ ਹੈ। ਸ਼ਾਹ ਨੇ ਕਿਹਾ ਕਿ ਜੇਕਰ ਉਹ ਕਸ਼ਮੀਰ ਵਿੱਚ ਨਾਗਰਿਕਾਂ ਨੂੰ ਮਾਰਨ ਲਈ ਅੱਤਵਾਦੀਆਂ ਦਾ ਸਮਰਥਨ ਕਰਦੇ ਰਹੇ ਤਾਂ ਸਰਜੀਕਲ ਸਟਰਾਈਕ ਹੋਣਗੇ। ਉਹ ਨੈਸ਼ਨਲ ਫੌਰੈਂਸਿਕ ਸਾਇੰਸਜ਼ ਯੂਨੀਵਰਸਿਟੀ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਵਿੱਚ ਬੋਲ ਰਹੇ ਸਨ।
ਸ਼ਾਹ ਨੇ ਕਿਹਾ ਕਿ ਜਦੋਂ ਪੁੰਛ ਵਿੱਚ ਹਮਲਾ ਹੋਇਆ ਸੀ, ਭਾਰਤ ਨੇ ਸਰਜੀਕਲ ਸਟਰਾਈਕ ਕਰਕੇ ਸਾਰੀ ਦੁਨੀਆ ਨੂੰ ਦੱਸਿਆ ਸੀ ਕਿ ਸਾਡੀਆਂ ਸਰਹੱਦਾਂ ਨਾਲ ਛੇੜਛਾੜ ਕਰਨਾ ਇੰਨਾ ਸੌਖਾ ਨਹੀਂ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਪੀਐਮ ਮੋਦੀ ਦੀ ਅਗਵਾਈ ਵਿੱਚ ਭਾਰਤ ਦੁਆਰਾ ਕੀਤੀ ਗਈ ਸਰਜੀਕਲ ਸਟਰਾਈਕ ਨੇ ਮੁਸ਼ਕਲਾਂ ਵਿੱਚ ਘਿਰੇ ਲੋਕਾਂ ਨੂੰ ਇੱਕ ਮਜ਼ਬੂਤ ਸੰਦੇਸ਼ ਦਿੱਤਾ ਸੀ। ਉਨ੍ਹਾਂ ਨੇ ਇੱਕ ਪ੍ਰੋਗਰਾਮ ਦੌਰਾਨ ਸਾਬਕਾ ਰੱਖਿਆ ਮੰਤਰੀ ਮਨੋਹਰ ਪਾਰੀਕਰ ਨੂੰ ਵੀ ਯਾਦ ਕੀਤਾ।
ਇਹ ਵੀ ਪੜ੍ਹੋ:ਮਨਮੋਹਨ ਸਿੰਘ ਦੇ ਲਈ PM ਮੋਦੀ ਨੇ ਕੀਤੀ ਦੁਆ, AIIMS ਪਹੁੰਚੇ ਸਿਹਤ ਮੰਤਰੀ ਮੰਡਵੀਆ