ਹੈਦਰਾਬਾਦ:ਅੱਜ-ਕੱਲ੍ਹ ਸੋਸ਼ਲ ਮੀਡੀਆ 'ਤੇ ਜਾਨਵਰਾਂ ਨਾਲ ਸੰਬੰਧਤ ਵੀਡੀਓਜ਼ ਸ਼ੇਅਰ ਹੁੰਦੀਆਂ ਰਹਿੰਦੀਆਂ ਹਨ, ਜਿਸ 'ਚ ਜਾਨਵਰ ਆਪਣੇ ਅਜੀਬੋ-ਗਰੀਬ ਕਾਰਨਾਮਿਆਂ ਨਾਲ ਲੋਕਾਂ ਦਾ ਦਿਲ ਜਿੱਤ ਲੈਂਦੇ ਹਨ।
ਲੋਕ ਇਨ੍ਹਾਂ ਵੀਡੀਓਜ਼ ਨੂੰ ਕਾਫੀ ਪਸੰਦ ਵੀ ਕਰ ਰਹੇ ਹਨ। ਹੁਣ ਇਸੇ ਦੌਰਾਨ ਸੋਸ਼ਲ ਮੀਡੀਆ 'ਤੇ ਇੱਕ ਅਜਿਹਾ ਹੀ ਵੀਡੀਓ ਸ਼ੇਅਰ ਕੀਤਾ ਜਾ ਰਿਹਾ ਹੈ ਜਿਸ ਵਿੱਚ ਇੱਕ ਕੁੱਤਾ ਅਤੇ ਇੱਕ ਸਾਨ੍ਹ ਨੂੰ ਪਾਰ ਕਰਨ ਦੀ ਦੌੜ ਲੱਗ ਰਹੀ ਹੈ। ਇਸ ਦੌਰਾਨ ਵਿੱਚ ਕੁਝ ਅਜਿਹਾ ਹੁੰਦਾ ਹੈ, ਜਿਸ ਨੂੰ ਦੇਖ ਕੇ ਤੁਸੀਂ ਵੀ ਸਮਝ ਜਾਓਗੇ ਕਿ ਜੇਕਰ ਅਸੀਂ ਆਪਣੇ ਮਨ ਦੀ ਸਹੀ ਵਰਤੋਂ ਕਰੀਏ ਤਾਂ ਅਸੀਂ ਵੱਡੀਆਂ-ਵੱਡੀਆਂ ਮੁਸ਼ਕਿਲਾਂ ਨੂੰ ਵੀ ਆਸਾਨੀ ਨਾਲ ਪਾਰ ਕਰ ਸਕਦੇ ਹਾਂ।