ਨਵੀਂ ਦਿੱਲੀ: ਕੋਰੋਨਾ ਲਾਗ ਦੀ ਦੂਜੀ ਲਹਿਰ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਰੋਜ਼ ਕੋਰੋਨਾ ਦੇ ਨਵੇਂ ਮਾਮਲੇ ਵੱਡੀ ਗਿਣਤੀ ਵਿੱਚ ਸਾਹਮਣੇ ਆ ਰਹੇ ਹਨ ਜਿਸ ਨਾਲ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ ਅਤੇ ਨਾਲ ਹੀ ਵੱਡੀ ਗਿਣਤੀ ਵਿੱਚ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਰਹੀ ਹੈ।
ਕੋਰੋਨਾ ਲਾਗ ਦੀ ਦੂਜੀ ਲਹਿਰ ਪ੍ਰਭਾਵ ਬਹੁਤ ਹੀ ਮਾੜਾ ਹੈ। ਕੋਰੋਨਾ ਦੀ ਦੂਜੀ ਲਹਿਰ ਨਾਲ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਬੈਡ ਅਤੇ ਆਕਸੀਜਨ ਨਹੀਂ ਮਿਲ ਰਹੀ। ਆਕਸੀਜਨ ਨਾਲ ਮਿਲਣ ਨਾਲ ਕੋਵਿਡ ਮਰੀਜ਼ ਤੜਪ-ਤੜਪ ਕੇ ਮਰ ਰਹੇ ਹਨ। ਮਰੀਜ਼ਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਬਚਾਉਣ ਲਈ ਧੱਕੇ ਖਾ ਕੇ ਆਕਸੀਜਨ ਸਿਲੰਡਰ ਲੈ ਕੇ ਆ ਰਹੇ ਹਨ।