ਸ਼੍ਰੀਨਗਰ:ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਫੌਜ ਦੇ ਤਿੰਨ ਜਵਾਨ ਸ਼ਹੀਦ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਹਲਾਨ ਜੰਗਲੀ ਖੇਤਰ ਦੇ ਉੱਚੇ ਇਲਾਕਿਆਂ 'ਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ।
ਤਲਾਸ਼ੀ ਮੁਹਿੰਮ ਮੁਕਾਬਲੇ 'ਚ ਬਦਲ ਗਈ:ਉਨ੍ਹਾਂ ਕਿਹਾ ਕਿ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ਉੱਤੇ ਫਾਇਰਿੰਗ ਕੀਤੀ ਗਈ ਜਿਸ ਕਾਰਣ ਤਲਾਸ਼ੀ ਮੁਹਿੰਮ ਮੁਕਾਬਲੇ 'ਚ ਬਦਲ ਗਈ। ਜਵਾਨਾਂ 'ਤੇ ਫਾਇਰਿੰਦ ਦਾ ਮੋੜਵਾਂ ਜਵਾਬ ਫੌਜ ਵੱਲੋਂ ਵੀ ਜਵਾਬ ਦਿੱਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ 'ਚ ਸੁਰੱਖਿਆ ਬਲਾਂ ਦੇ ਤਿੰਨ ਜਵਾਨ ਜ਼ਖਮੀ ਹੋ ਗਏ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਫੌਜ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਿਕ ਫਿਲਹਾਲ ਕੁਲਗਾਮ ਦੀ ਹਲਾਨ ਘਾਟੀ 'ਚ ਆਪਰੇਸ਼ਨ ਹਾਲਨ ਚੱਲ ਰਿਹਾ ਹੈ।