ਨਵੀਂ ਦਿੱਲੀ: ਕੜਕੜਡੂਮਾ ਅਦਾਲਤ ਨੇ ਦਿੱਲੀ ਹਿੰਸਾ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਕਾਂਗਰਸੀ ਕੌਂਸਲਰ ਇਸ਼ਰਤ ਜਹਾਂ ਸਮੇਤ ਤਿੰਨ ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਵਧੀਕ ਸੈਸ਼ਨ ਜੱਜ ਮੰਜੂਸ਼ਾ ਵਧਵਾ ਨੇ ਤਿੰਨਾਂ ਦੋਸ਼ੀਆਂ ਨੂੰ ਜ਼ਮਾਨਤ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਇਸੇ ਮਾਮਲੇ ਵਿੱਚ ਗ੍ਰਿਫ਼ਤਾਰ ਖਾਲਿਦ ਸੈਫੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਇਸ਼ਰਤ ਜਹਾਂ ਸਮੇਤ ਜਿਨ੍ਹਾਂ ਮੁਲਜ਼ਮਾਂ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ, ਉਨ੍ਹਾਂ ਵਿੱਚ ਮੁਹੰਮਦ ਸਲੀਮ ਅਤੇ ਸਮੀਰ ਅੰਸਾਰੀ ਸ਼ਾਮਲ ਹਨ।
26 ਫਰਵਰੀ ਨੂੰ ਕੀਤਾ ਗਿਆ ਸੀ ਗ੍ਰਿਫ਼ਤਾਰ
ਇਸ਼ਰਤ ਜਹਾਂ ਨੂੰ ਪਿਛਲੇ ਸਾਲ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ਼ਰਤ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 109, 147, 148, 149, 186, 307, 332, 353 ਅਤੇ 34 ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ FIR ਦਰਜ ਕੀਤੀ ਗਈ ਹੈ। ਇਹ FIR ਜਗਤਪੁਰੀ ਥਾਣੇ ਦੇ ਇੱਕ ਸਬ-ਇੰਸਪੈਕਟਰ ਦੇ ਬਿਆਨ 'ਤੇ ਦਰਜ ਕੀਤੀ ਗਈ ਸੀ।