ਉਸਮਾਨਾਬਾਦ (ਮਹਾਰਾਸ਼ਟਰ) :13 ਸਾਲਾ ਲੜਕੇ ਵੱਲੋਂ ਤਿੰਨ ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ 'ਚ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਘਟਨਾ ਬਾਰੇ ਦੱਸਿਆ ਜਾ ਰਿਹਾ ਹੈ ਕਿ ਜਦੋਂ ਲੜਕੀ ਘਰ ਖੇਡਣ ਆਈ ਤਾਂ ਮੁਲਜ਼ਮ ਨੇ ਉਸ ਨਾਲ ਬਲਾਤਕਾਰ ਕੀਤਾ। ਪਰ ਘਟਨਾ ਦਾ ਉਦੋਂ ਪਤਾ ਲੱਗਾ ਜਦੋਂ ਲੜਕੀ ਨੇ ਇਸ ਘਟਨਾ ਦੀ ਜਾਣਕਾਰੀ ਪਰਿਵਾਰਕ ਮੈਂਬਰਾਂ ਨੂੰ ਦਿੱਤੀ। ਇਸ 'ਤੇ ਪੀੜਤ ਲੜਕੀ ਦੇ ਮਾਪਿਆਂ ਨੇ ਆਨੰਦ ਨਗਰ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਤੁਰੰਤ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।Rape in Maharashtra.
ਮਹਾਰਾਸ਼ਟਰ 'ਚ 13 ਸਾਲਾ ਲੜਕੇ ਨੇ ਤਿੰਨ ਸਾਲ ਦੀ ਬੱਚੀ ਨਾਲ ਕੀਤਾ ਬਲਾਤਕਾਰ ਕੀਤਾ, ਗ੍ਰਿਫਤਾਰ - 13 ਸਾਲਾ ਲੜਕੇ ਨੇ ਤਿੰਨ ਸਾਲ ਦੀ ਬੱਚੀ ਨਾਲ ਕੀਤਾ ਬਲਾਤਕਾਰ
ਮਹਾਰਾਸ਼ਟਰ ਦੇ ਓਸਮਾਨਾਬਾਦ 'ਚ ਪੁਲਿਸ ਨੇ ਤਿੰਨ ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਦੇ ਦੋਸ਼ 'ਚ 13 ਸਾਲਾ ਲੜਕੇ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।Rape in Maharashtra.
THREE YEAR OLD GIRL RAPED BY A 13 YEAR OLD BOY IN OSMANABAD MAHARASHTRA
ਮੁਲਜ਼ਮ ਨਾਬਾਲਗ ਦੇ ਖਿਲਾਫ ਭਾਰਤੀ ਦੰਡਾਵਲੀ ਦੀ ਧਾਰਾ 376 ਅਤੇ ਪੋਕਸੋ (POCSO) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੀੜਤ ਲੜਕੀ ਨੂੰ ਮੈਡੀਕਲ ਜਾਂਚ ਲਈ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਉਪ ਪੁਲੀਸ ਕਪਤਾਨ ਕਲਿਆਣਜੀ ਘੋਟੇ ਨੇ ਦੱਸਿਆ ਕਿ ਮੁਲਜ਼ਮ ਨਾਬਾਲਗ ਨੂੰ ਮੈਡੀਕਲ ਕਰਵਾਉਣ ਮਗਰੋਂ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਨੂੰਹ ਦਾ ਹੱਥ ਕੱਟ ਮਾਪਿਆਂ ਨੂੰ ਭੇਜੀ ਵੀਡੀਓ... ਪਿੰਡ ਦੇ ਤਲਾਬ 'ਚ ਮਿਲੀ ਲਾਸ਼