ਨਵੀਂ ਦਿੱਲੀ: ਦਿੱਲੀ ਦੇ ਪੰਜਾਬੀ ਬਾਗ (Punjabi Bagh) ਇਲਾਕੇ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਤਿੰਨ ਸਾਲ ਦੀ ਮਾਸੂਮ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਗਿਆ ਹੈ। ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਬਲਾਤਕਾਰ (Rape) ਕਰਨ ਤੋਂ ਬਾਅਦ ਦੋਸ਼ੀ ਨੇ ਖੁਦ ਪੀਸੀਆਰ ਨੰਬਰ 'ਤੇ ਪੁਲਿਸ ਨੂੰ ਫੋਨ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ।
ਪੰਜਾਬੀ ਬਾਗ 'ਚ 3 ਸਾਲਾ ਮਾਸੂਮ ਨਾਲ ਬਲਾਤਕਾਰ ਕਰਨ ਤੋਂ ਬਾਅਦ ਮੁਲਜ਼ਮ ਨੇ ਹੀ ਦਿੱਤੀ ਪੁਲਿਸ ਨੂੰ ਘਟਨਾ ਦੀ ਜਾਣਕਾਰੀ - ਇਨਸਾਨੀਅਤ ਨੂੰ ਸ਼ਰਮਸਾਰ
ਦਿੱਲੀ ਦੇ ਪੰਜਾਬੀ ਬਾਗ ਇਲਾਕੇ 'ਚ ਤਿੰਨ ਸਾਲ ਦੀ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨੇ ਖੁਦ ਪੀਸੀਆਰ ਨੰਬਰ ’ਤੇ ਫੋਨ ਕਰਕੇ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ। ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।
3 ਸਾਲਾ ਮਾਸੂਮ ਨਾਲ ਬਲਾਤਕਾਰ
ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਸਿਰਫ਼ ਤਿੰਨ ਸਾਲ ਦੀ ਮਾਸੂਮ ਬੱਚੀ ਨਾਲ ਵਾਪਰੀ ਇਸ ਘਟਨਾ ਤੋਂ ਹਰ ਕੋਈ ਹੈਰਾਨ ਹੈ। ਸੂਤਰਾਂ ਦੀ ਮੰਨੀਏ ਤਾਂ ਮੁੱਢਲੀ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਕੁਝ ਦਵਾਈਆਂ ਦਾ ਸੇਵਨ ਕਰਦਾ ਹੈ। ਹਾਲਾਂਕਿ ਪੁਲਿਸ ਨੇ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਘਟਨਾ ਨੂੰ ਲੈ ਕੇ ਆਸਪਾਸ ਦੇ ਲੋਕਾਂ 'ਚ ਰੋਸ ਹੈ।
ਇਹ ਵੀ ਪੜ੍ਹੋ:87 ਸਾਲਾ ਬਜ਼ੁਰਗ ਔਰਤ ਨਾਲ ਬਲਾਤਕਾਰ ਦਾ ਦੋਸ਼ੀ 16 ਘੰਟਿਆਂ 'ਚ ਗ੍ਰਿਫ਼ਤਾਰ