ਹੈਦਰਾਬਾਦ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 26 ਮਈ ਨੂੰ ਸ਼ਹਿਰ ਦੇ ਦੌਰੇ ਦੇ ਮੱਦੇਨਜ਼ਰ ਤੇਲੰਗਾਨਾ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਸ ਦੇ ਲਈ ਕਰੀਬ ਢਾਈ ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾ ਰਹੇ ਹਨ। ਮੋਦੀ ਆਪਣੇ ਦੌਰੇ ਦੌਰਾਨ ਇੰਡੀਅਨ ਸਕੂਲ ਆਫ ਬਿਜ਼ਨਸ (ISB) ਦੇ ਇੱਕ ਸਮਾਗਮ ਵਿੱਚ ਸ਼ਿਰਕਤ ਕਰਨਗੇ।
ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ISB ਹੈਦਰਾਬਾਦ ਦੇ 20 ਸਾਲ ਪੂਰੇ ਹੋਣ ਦੇ ਮੌਕੇ 'ਤੇ ਇੱਕ ਸਮਾਗਮ ਵਿੱਚ ਹਿੱਸਾ ਲੈਣਗੇ ਅਤੇ 2022 ਵਿੱਚ 'ਪੋਸਟ ਗ੍ਰੈਜੂਏਟ ਪ੍ਰੋਗਰਾਮ' ਨੂੰ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸੰਬੋਧਨ ਕਰਨਗੇ।
ਇਸ ਈਵੈਂਟ ਵਿੱਚ ਆਈਐਸਬੀ ਹੈਦਰਾਬਾਦ ਅਤੇ ਆਈਐਸਬੀ ਮੋਹਾਲੀ ਦੇ ਕਰੀਬ 900 ਵਿਦਿਆਰਥੀ ਹਿੱਸਾ ਲੈਣਗੇ। ਪੁਲਿਸ ਸੂਤਰਾਂ ਨੇ ਪੀਟੀਆਈ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਸ਼ਹਿਰ ਫੇਰੀ ਦੇ ਮੱਦੇਨਜ਼ਰ ਢਾਈ ਹਜ਼ਾਰ ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ ਅਤੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।
ਆਈਐਸਬੀ ਦੇ ਵਿਦਿਆਰਥੀਆਂ ਵੱਲੋਂ ਸਾਵਧਾਨੀ ਵਜੋਂ ਜਾਣਕਾਰੀ ਇਕੱਠੀ ਕਰਨ ਦੀਆਂ ਰਿਪੋਰਟਾਂ ਬਾਰੇ ਪੁੱਛੇ ਜਾਣ 'ਤੇ, ਸੂਤਰਾਂ ਨੇ ਕਿਹਾ ਕਿ ਉਹ ਉਨ੍ਹਾਂ ਸਾਰੇ ਲੋਕਾਂ ਬਾਰੇ ਜਾਣਕਾਰੀ ਇਕੱਠੀ ਕਰ ਰਹੇ ਹਨ ਜੋ ਸਮਾਗਮ ਵਿੱਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ:ਕੇਦਾਰਨਾਥ ਯਾਤਰਾ ਸ਼ਰਧਾਲੂਆਂ ਦੀ ਭੀੜ ਨਾਲ ਰਸਤਾ ਹੋਇਆ ਜਾਮ