ਨਿਊਯਾਰਕ:ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi), ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Mamata Banerjee) ਅਤੇ ਸੀਰਮ ਇੰਸਟੀਚਿਟ ਆਫ਼ ਇੰਡੀਆ ਦੇ ਸੀਈਓ (Serum Institute of India) ਆਦਰ ਪੂਨਾਵਾਲਾ ਨੂੰ ਟਾਈਮ ਮੈਗਜ਼ੀਨ (Time Magazine) ਦੁਆਰਾ ਜਾਰੀ 2021 ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।
ਟਾਈਮ ਮੈਗਜ਼ੀਨ ਦੀ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ‘ਚ ਇਹ ਚਿਹਰੇ ਹੋਏ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi), ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Mamata Banerjee) ਅਤੇ ਸੀਰਮ ਇੰਸਟੀਚਿਟ ਆਫ਼ ਇੰਡੀਆ ਦੇ ਸੀਈਓ (Serum Institute of India) ਆਦਰ ਪੂਨਾਵਾਲਾ ਨੂੰ ਟਾਈਮ ਮੈਗਜ਼ੀਨ (Time Magazine) ਦੁਆਰਾ ਜਾਰੀ 2021 ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।
ਟਾਈਮ ਨੇ ਬੁੱਧਵਾਰ ਨੂੰ 2021 ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸਾਲਾਨਾ ਸੂਚੀ ਦਾ ਖੁਲਾਸਾ ਕੀਤਾ। ਨੇਤਾਵਾਂ ਦੀ ਗਲੋਬਲ ਸੂਚੀ ਵਿੱਚ ਅਮਰੀਕੀ ਰਾਸ਼ਟਰਪਤੀ (US President) ਜੋ ਬਿਡੇਨ, ਉਪ ਰਾਸ਼ਟਰਪਤੀ ਕਮਲਾ ਹੈਰਿਸ, ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ, ਸਸੇਕਸ ਦੇ ਡਿਊਕ ਅਤੇ ਡਚੇਸ ਪ੍ਰਿੰਸ ਹੈਰੀ ਅਤੇ ਮੇਘਨ ਅਤੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਸ਼ਾਮਲ ਹਨ। ਇਸ ਸੂਚੀ ਵਿੱਚ ਤਾਲਿਬਾਨ ਦੇ ਸਹਿ-ਸੰਸਥਾਪਕ ਮੁੱਲਾ ਅਬਦੁਲ ਗਨੀ ਬਰਾਦਰ (Mullah Abdul Gani Baradar) ਵੀ ਸ਼ਾਮਲ ਹਨ।
ਇਹ ਵੀ ਪੜੋ: ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 3 ਹੋਰ ਸ਼ੱਕੀ ਅੱਤਵਾਦੀ ਕੀਤੇ ਗ੍ਰਿਫ਼ਤਾਰ