ਨਵੀਂ ਦਿੱਲੀ / ਪੰਜਾਬ :ਅੱਜ 4 ਅਗਸਤ ਨੂੰ, ਕੇਂਦਰੀ ਸਿਹਤ ਮੰਤਰਾਲੇ ਦੀ ਵੈਬਸਾਈ ਉੱਤੇ ਅਪਡੇਟ ਕੋਰੋਨਾ ਮੀਡੀਆ ਬੁਲੇਟਿਨ ਮੁਤਾਬਕ, ਸ਼ੁੱਕਰਵਾਰ ਨੂੰ ਦੇਸ਼ਭਰ 'ਚ ਕੋਰੋਨਾ ਦੇ 54 ਨਵੇਂ ਮਾਮਲੇ ਸਾਹਮਣੇ ਆਏ ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,995, 856 ਹੋ ਚੁੱਕੇ ਹਨ। ਭਾਰਤ ਵਿੱਚ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 1, 532 ਦਰਜ ਹੋਏ ਹਨ। ਅੱਜ, ਸ਼ੁੱਕਰਵਾਰ ਨੂੰ 55 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 62, 406 ਰਿਕਵਰੀਆਂ ਦਰਜ ਹੋਈਆਂ ਹਨ। ਉੱਥੇ ਹੀ, ਅੱਜ ਕੋਰੋਨਾ ਨਾਲ ਭਾਰਤ ਵਿੱਚ ਇੱਕ ਵੀ ਮੌਤ ਦਰਜ ਨਹੀਂ ਹੈ ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 918 ਹੋ ਚੁੱਕਾ ਹੈ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ :ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਸ਼ੁੱਕਰਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.81 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਅੱਜ 374 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ ਹੈ ਅਤੇ 36, 451 ਲੋਕਾਂ ਦੇ ਸੈਂਪਲ ਕੋਰੋਨਾ ਜਾਂਚ ਲਈ ਇੱਕਠੇ ਕੀਤੇ ਗਏ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਸ਼ੁਕਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਦਰਜ ਨਹੀਂ ਹੋਇਆ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.00 ਫੀਸਦੀ ਦਰਜ ਹੋਈ ਹੈ। ਉੱਥੇ ਹੀ, ਪੰਜਾਬ ਵਿੱਚ ਕੋਈ ਵੀ ਐਕਟਿਵ ਮਾਮਲਾ ਨਹੀਂ ਹੈ। ਦੂਜੇ ਪਾਸੇ, ਇਕ ਕੋਰੋਨਾ ਵਾਇਰਸ ਦਾ ਮਰੀਜ਼ ਅੱਜ ਜਲੰਧਰ ਵਿਖੇ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਵਾਪਸ ਪਰਤਿਆ ਹੈ।