ਨਵੀਂ ਦਿੱਲੀ: ਦਿੱਲੀ ਹਾਈਕੋਰਟ ਜਾਮੀਆ ਹਿੰਸਾ ਮਾਮਲੇ ਦੀ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ 'ਤੇ ਅੱਜ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਹੋਈ ਸੁਣਵਾਈ ਦੌਰਾਨ ਦਿੱਲੀ ਪੁਲਿਸ ਨੇ ਕਿਹਾ ਸੀ ਕਿ ਹਿੰਸਾ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਜਾਮੀਆ ਯੂਨੀਵਰਸਿਟੀ ਵਿੱਚ ਦਾਖ਼ਲ ਹੋਣਾ ਪਿਆ ਸੀ। ਚੀਫ਼ ਜਸਟਿਸ ਡੀ ਐਨ ਪਟੇਲ ਦੀ ਅਗਵਾਈ ਵਾਲੀ ਬੈਂਚ ਇਸ ਮਾਮਲੇ 'ਤੇ ਸੁਣਵਾਈ ਕਰੇਗੀ।
ਦੱਸ ਦਈਏ ਕਿ ਬੀਤੀ 6 ਨਵੰਬਰ ਨੂੰ ਸੁਣਵਾਈ ਦੌਰਾਨ, ਜਦੋਂ ਅਦਾਲਤ ਨੂੰ ਦੱਸਿਆ ਗਿਆ ਕਿ ਤੁਸ਼ਾਰ ਮਹਿਤਾ ਕਿਸੇ ਹੋਰ ਕੇਸ ਵਿੱਚ ਰੁੱਝੇ ਹੋਏ ਹਨ, ਤਾਂ ਸੀਨੀਅਰ ਵਕੀਲ ਕੋਲਿਨ ਗੋਂਜ਼ਲਵਜ਼ ਨੇ ਪਟੀਸ਼ਨਕਰਤਾ ਵੱਲੋਂ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਏਐਸਜੀ ਅਮਨ ਲੇਖੀ ਪਹਿਲਾਂ ਹੀ ਇਸ ਕੇਸ ਵਿੱਚ ਦਿੱਲੀ ਪੁਲਿਸ ਵੱਲੋਂ ਲੰਬੀਆਂ ਦਲੀਲਾਂ ਦੇ ਚੁੱਕੇ ਹਨ। ਉਨ੍ਹਾਂ ਕਿਹਾ ਸੀ ਕਿ ਇਸ ਮਾਮਲੇ ਵਿੱਚ ਬੇਲੋੜੀ ਦੇਰੀ ਨਹੀਂ ਕੀਤੀ ਜਾਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਦੇਰੀ ਹੋਣ ਕਾਰਨ ਦਿੱਲੀ ਹਿੰਸਾ ਦੇ ਮਾਮਲੇ ਦੀ ਸੁਣਵਾਈ ਵਿੱਚ ਵੀ ਦੇਰੀ ਹੋ ਰਹੀ ਹੈ।