ਚੰਡੀਗੜ੍ਹ:ਸਿੱਖਾਂ ਦੇ ਨੌਵੇਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੂਰਬ ਕਰਵਾਏ ਜਾਣ ਵਾਲੇ ਕੌਮੀ ਪ੍ਰੋਗਰਾਮ ਦੀ ਸ਼ੁਰੂਆਤ ਅੱਜ ਤੋਂ ਹੋ ਗਈ ਹੈ। ਅੱਜ ਹੋਣ ਵਾਲੇ ਇਸ ਪ੍ਰੋਗਰਾਮ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਿਰਕਤ ਕਰਨਗੇ। ਭਲਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੂਰਬ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੂਹ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ।
ਪੀਐੱਮ ਵੱਲੋਂ ਜਾਰੀ ਕੀਤਾ ਜਾਵੇਗਾ ਯਾਦਗਾਰੀ ਸਿੱਕਾ: ਦੱਸ ਦਈਏ ਕਿ ਭਲਕੇ ਲਾਲ ਕਿਲ੍ਹੇ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੂਹ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੇਂਦਰੀ ਸਭਿਆਚਾਰਕ ਮੰਤਰਾਲੇ ਨੇ ਦੱਸਿਆ ਸੀ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹਾ ’ਤੇ 21 ਅਪ੍ਰੈਲ ਨੂੰ ਦੇਸ਼ਵਾਸੀਆਂ ਨੂੰ ਸੰਬੋਧਨ ਕਰਨਗੇ। ਨਾਲ ਹੀ ਪੀਐੱਮ ਮੋਦੀ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਨੂੰ ਜਾਰੀ ( pm modi will release commemorative coin and postage stamp) ਕਰਨਗੇ।