ਨਵੀਂ ਦਿੱਲੀ / ਪੰਜਾਬ :ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੇ ਅੰਕੜੇ ਜਾਰੀ ਕੀਤੇ ਗਏ ਹਨ। ਭਾਰਤ ਵਿੱਚ ਕੋਵਿਡ-19 ਦੇ 240 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਬੁੱਧਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 86, 611 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 2, 335 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 161 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ। ਬੁੱਧਵਾਰ ਨੂੰ ਇੱਕ ਕੋਰੋਨਾ ਪੀੜਤ ਦੀ ਮੌਤ ਵੀ ਦਰਜ ਹੋਈ ਹੈ।
ਇਲਾਜ ਅਧੀਨ ਕੋਰੋਨਾ ਮਰੀਜ਼ਾਂ ਦਾ ਰਿਕਰਵਰੀ ਰੇਟ :ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਬੁੱਧਵਾਰ ਨੂੰ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 99 ਫੀਸਦੀ ਰਿਕਰਵਰੀ ਰੇਟ ਦਰਜ ਹੋਇਆ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 53, 504 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,63,94, 232 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਬੁੱਧਵਾਰ ਨੂੰ ਕੋਵਿਡ-19 ਲਈ 1,14, 446 ਨਮੂਨਿਆਂ ਦੀ ਜਾਂਚ ਕੀਤੀ ਗਈ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਥੇ ਇਹ ਵੀ, ਦੱਸ ਦਈਏ ਕਿ ਬੁੱਧਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਚਾਰ, ਫਤਹਿਗੜ੍ਹ ਸਾਹਿਬ ਤੋਂ ਇੱਕ, ਮਲੇਰਕੋਟਲਾ ਤੋਂ 1, ਕਪੂਰਥਲਾ ਤੋਂ 1 ਅਤੇ ਮੋਹਾਲੀ ਤੋਂ ਇਕ ਮਰੀਜ਼ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਚੁੱਕੇ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਬੀਤੇ ਦਿਨ ਵੀ ਕੁੱਲ 34 ਐਕਟਿਵ ਮਾਮਲੇ ਦਰਜ ਕੀਤੇ ਗਏ।