ਨਵੀਂ ਦਿੱਲੀ: ਕੋਵਿਡ-19 ਦੇ ਮਾਮਲਿਆਂ ਦੇ ਘਟਣ ਵਧਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੇ 24 ਘੰਟਿਆਂ 'ਚ ਕੋਰੋਨਾ ਦੇ 30 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਦਰਜ ਹੋਏ ਹਨ ਜਿਸ ਨਾਲ ਹੁਣ ਭਾਰਤ 'ਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 98 ਲੱਖ ਤੋਂ ਪਾਰ ਹੋ ਗਈ ਹੈ।
ਕੋਵਿਡ-19: ਬੀਤੇ 24 ਘੰਟਿਆਂ 'ਚ 30 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਅਤੇ 442 ਮੌਤਾਂ ਦਰਜ - corona update
ਭਾਰਤ 'ਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 98 ਲੱਖ ਤੋਂ ਪਾਰ ਹੋ ਗਈ ਹੈ। ਬੀਤੇ 24 ਘੰਟਿਆਂ 'ਚ ਕੋਰੋਨਾ ਦੇ 30 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਅਤੇ 442 ਮੌਤਾਂ ਦਰਜ ਹੋਈਆਂ ਹਨ।
![ਕੋਵਿਡ-19: ਬੀਤੇ 24 ਘੰਟਿਆਂ 'ਚ 30 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਅਤੇ 442 ਮੌਤਾਂ ਦਰਜ ਭਾਰਤ 'ਚ ਕੋਰੋਨਾ ਹਾਲਾਤ](https://etvbharatimages.akamaized.net/etvbharat/prod-images/768-512-9850934-thumbnail-3x2-ppp.jpg)
ਭਾਰਤ 'ਚ ਕੋਰੋਨਾ ਹਾਲਾਤ
ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ 'ਚ ਜਿੱਥੇ ਕੋਰੋਨਾ ਦੇ 30,005 ਨਵੇਂ ਮਾਮਲੇ ਦਰਜ ਹੋਏ ਹਨ ਉੱਥੇ ਹੀ 442 ਨਵੀਆਂ ਮੌਤਾਂ ਦਰਜ ਹੋਈਆਂ ਹਨ। ਜਿਸ ਤੋਂ ਬਾਅਦ ਦੇਸ਼ 'ਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 98,26,775 ਅਤੇ 1,42,628 ਮੌਤਾਂ ਹੋਈਆਂ ਹਨ।
ਦੂਜੇ ਪਾਸੇ ਦੇਸ਼ 'ਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 3,59,819 ਹੋ ਗਈ ਹੈ ਅਤੇ ਹੁਣ ਤਕ ਕੁੱਲ 93,24,328 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ।