ਨਵੀਂ ਦਿੱਲੀ: ਗਣਤੰਤਰ ਦਿਵਸ ਦੇ ਮੌਕੇ 'ਤੇ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਹੋਈ ਹਿੰਸਾ ਨੂੰ ਲੈ ਕੇ ਹੁਣ ਦਿੱਲੀ ਪੁਲਿਸ ਨੇ ਦੀਪ ਸਿੱਧੂ ਸਣੇ ਕਈ ਲੋਕਾਂ 'ਤੇ ਇਨਾਮ ਐਲਾਨਿਆ ਹੈ। ਲਾਲ ਕਿਲ੍ਹੇ ਦੀ ਹਿੰਸਾ ਵਿੱਚ ਸ਼ਾਮਲ ਦੀਪ ਸਿੱਧੂ ਤੇ 4 ਹੋਰ ਲੋਕਾਂ 'ਤੇ ਇੱਕ ਲੱਖ ਰੁਪਏ ਦਾ ਇਨਾਮ ਰੱਖਿਆ ਹੈ, ਉੱਥੇ ਹੀ ਕੁੱਝ ਹੋਰ ਮੁਲਜ਼ਮਾਂ 'ਤੇ ਵੀ ਇਹੋ ਜਿਹੀ ਹਿੰਸਾ ਕਰਨ ਵਾਲਿਆਂ 'ਤੇ 50 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਗਿਆ ਹੈ। ਕ੍ਰਾਈਮ ਬ੍ਰਾਂਚ ਨੇ ਲੋਕਾਂ ਨੂੰ ਉਨ੍ਹਾਂ ਦੀ ਗ੍ਰਿਫਤਾਰੀ ਵਿੱਚ ਮਦਦ ਕਰਨ ਦੀ ਅਪੀਲ ਕੀਤੀ ਹੈ।
ਕ੍ਰਾਈਮ ਬ੍ਰਾਂਚ ਦੀ ਡੀਸੀਪੀ ਮੋਨਿਕਾ ਭਾਰਦਵਾਜ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਮੌਕੇ 'ਤੇ ਪੁਲਿਸ ਨੂੰ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਸੰਬੰਧੀ ਕਈ ਫੁਟੇਜ ਮਿਲੀਆਂ ਹੈ। ਇਨ੍ਹਾਂ ਵਿੱਚੋਂ ਦੀਪ ਸਿੱਧੂ, ਜੁਗਰਾਜ ਸਿੰਘ, ਗੁਰਜੋਤ ਸਿੰਘ ਅਤੇ ਗੁਰਜੰਟ ਸਿੰਘ 'ਤੇ ਇੱਕ- ਇੱਕ ਲੱਖ ਰੁਪਏ ਦਾ ਇਨਾਮ ਐਲਾਨ ਕੀਤਾ ਹੈ। ਉਨ੍ਹਾਂ ਬਾਰੇ ਲੋਕਾਂ ਤੋਂ ਸੁਰਾਗ ਮੰਗੇ ਗਏ ਹਨ। ਉਨ੍ਹਾਂ ਦੀ ਗ੍ਰਿਫਤਾਰੀ ਵਿੱਚ ਮਦਦ ਕਰਨ ਵਾਲੇ ਨੂੰ ਇਹ ਇਨਾਮੀ ਰਾਸ਼ੀ ਦਿੱਲੀ ਪੁਲਿਸ ਦੇਵੇਗੀ।