ਨਵੀਂ ਦਿੱਲੀ: ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਕਿਸਾਨਾਂ ਵੱਲੋਂ ਰੋਸ ਤਹਿਤ ਬੰਦ ਕੀਤੀ ਗਈ ਰੇਲ ਆਵਾਜ਼ਾਈ ਮੁੜ ਬਹਾਲ ਹੋਣ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਰੇਲ ਮੰਤਰੀ ਪਿਯੂਸ਼ ਗੋਇਲ ਨੇ ਆਪਣੇ ਇੱਕ ਟਵੀਟ ਰਾਹੀਂ ਸਾਂਝੀ ਕੀਤੀ ਹੈ।
ਪੰਜਾਬ 'ਚ ਮੁੜ ਚੱਲਣਗੀਆਂ ਰੇਲ ਗੱਡੀਆਂ, ਰੇਲ ਮੰਤਰੀ ਨੇ ਟਵੀਟ ਕਰ ਦਿੱਤੀ ਜਾਣਕਾਰੀ - Trains resumed
ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਚੱਲ ਰਹੇ ਸੰਘਰਸ਼ ਦੌਰਾਨ ਕਿਸਾਨਾਂ ਵੱਲੋਂ ਰੋਸ ਤਹਿਤ ਬੰਦ ਕੀਤੀ ਗਈ ਰੇਲ ਆਵਾਜ਼ਾਈ ਮੁੜ ਬਹਾਲ ਹੋਣ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਰੇਲ ਮੰਤਰੀ ਪਿਯੂਸ਼ ਗੋਇਲ ਨੇ ਆਪਣੇ ਇੱਕ ਟਵੀਟ ਸੁਨੇਹੇ ਰਾਹੀਂ ਸਾਂਝੀ ਕੀਤੀ ਹੈ।
ਪਿਯੂਸ਼ ਗੋਇਲ ਨੇ ਆਪਣੇ ਟਵੀਟ 'ਚ ਲਿਖਿਆ ਕਿ, ''ਪੰਜਾਬ 'ਚ 23 ਨਵੰਬਰ ਤੋਂ ਰੇਲਵੇ ਪੱਟੜੀ ਅਤੇ ਸਟੇਸ਼ਨਾਂ 'ਤੇ ਕੀਤੇ ਜਾ ਰਹੇ ਕਿਸਾਨ ਅੰਦੋਲਨ ਦੇ ਮੁਲਤਵੀ ਹੋਣ 'ਤੇ ਭਾਰਤੀ ਰੇਲ ਪੰਜਾਬ ਅਤੇ ਪੰਜਾਬ ਤੋਂ ਹੋ ਕੇ ਜਾਣ ਵਾਲੀਆਂ ਰੇਲ ਸੇਵਾਵਾਂ ਨੂੰ ਸ਼ੁਰੂ ਕਰਨ ਜਾ ਰਹੀ ਹੈ। ਪਿਛਲੇ ਕਈ ਦਿਨਾਂ ਤੋਂ ਰੇਲ ਸੰਚਾਲਨ 'ਚ ਬਣੀ ਹੋਈ ਰੁਕਾਵਟ ਦੂਰ ਹੋਣ ਕਾਰਨ ਯਾਤਰੀਆਂ, ਕਿਸਾਨਾਂ ਅਤੇ ਉਦਯੋਗਾਂ ਨੂੰ ਲਾਭ ਹੋਵੇਗਾ।''
ਤੁਹਾਨੂੰ ਦੱਸ ਦਈਏ ਕਿ ਕਿਸਾਨਾਂ ਨੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਸੀ। ਇਸ ਅੰਦੋਲਨ ਦੌਰਾਨ ਪੰਜਾਬ ਵਿੱਚ ਪੈਦਾ ਹੋਈਆਂ ਦਿੱਕਤਾਂ ਦੇ ਮੱਦੇਨਜ਼ਰ ਕਿਸਾਨਾਂ ਨੇ ਮਾਲ ਗੱਡੀਆਂ ਨੂੰ ਲੰਘਣ ਦੀ ਖੁੱਲ੍ਹ ਦੇ ਦਿੱਤੀ ਸੀ। ਇਸ ਮਗਰੋਂ ਕੇਂਦਰ ਸਰਕਾਰ ਨੇ ਸਵਾਰੀ ਗੱਡੀਆਂ ਤੇ ਮਾਲ ਗੱਡੀਆਂ ਇੱਕਠੀਆਂ ਚੱਲਣ ਦੀ ਸ਼ਰਤ ਲਾ ਕੇ ਮਾਲ ਗੱਡੀਆਂ ਵੀ ਰੋਕ ਦਿੱਤੀਆਂ ਸਨ। ਇਸ ਮਗਰੋਂ ਪੰਜਾਬ ਸਰਕਾਰ ਨੇ ਸੂਬੇ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਰੇਲ ਆਵਾਜ਼ਾਈ ਬਹਾਲ ਕਰ ਦੇਣ, ਜਿਸ 'ਤੇ ਕਿਸਾਨਾਂ ਨੇ ਅਮਲ ਕਰਦੇ ਹੋਏ ਸਾਰੀ ਰੇਲ ਆਵਾਜ਼ਾਈ ਨੂੰ ਬਹਾਲ ਕਰ ਦਿੱਤਾ ਸੀ। ਹੁਣ ਰੇਲ ਮੰਤਰੀ ਦੇ ਇਸ ਐਲਾਨ ਨਾਲ ਰੇਲ ਸੇਵਾ ਪੰਜਾਬ 'ਚ ਮੁੜ ਦੋ ਮਹੀਨੇ ਬਾਅਦ ਸ਼ੁਰੂ ਹੋਣ ਜਾ ਰਹੀ ਹੈ।