ਮੁੰਬਈ:ਮਸ਼ਹੂਰ ਗਾਇਕ ਅਤੇ ਸੰਗੀਤਕਾਰ ਬੱਪੀ ਲਹਿਰੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਬੁੱਧਵਾਰ ਨੂੰ ਮੁੰਬਈ ਦੇ ਜੁਹੂ ਕ੍ਰਿਟੀ ਕੇਅਰ ਹਸਪਤਾਲ 'ਚ ਆਖਰੀ ਸਾਹ ਲਿਆ। ਉਨ੍ਹਾਂ ਦੇ ਦਿਹਾਂਤ ਦੀ ਖਬਰ ਨਾਲ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਮੌਕੇ ਬਾਲੀਵੁੱਡ ਸਮੇਤ ਹੋਰ ਦਿੱਗਜਾਂ ਨੇ ਟਵੀਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
ਇਹ ਵੀ ਪੜੋ:ਸੰਗੀਤਕਾਰ ਤੇ ਗਾਇਕ ਬੱਪੀ ਲਹਿਰੀ ਦਾ ਮੁੰਬਈ ਦੇ ਹਸਪਤਾਲ ’ਚ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਘੇ ਗਾਇਕ ਅਤੇ ਸੰਗੀਤਕਾਰ ਬੱਪੀ ਲਹਿਰੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਹੈ, ਸ੍ਰੀ ਬੱਪੀ ਲਹਿਰੀ ਜੀ ਦਾ ਸਾਰਾ ਸੰਗੀਤ ਵਿਭਿੰਨ ਭਾਵਨਾਵਾਂ ਨੂੰ ਸੁੰਦਰਤਾ ਨਾਲ ਪ੍ਰਗਟ ਕਰਦਾ ਸੀ। ਪੀੜ੍ਹੀ ਦਰ ਪੀੜ੍ਹੀ ਲੋਕ ਉਸ ਦੀਆਂ ਰਚਨਾਵਾਂ ਨਾਲ ਸਬੰਧਤ ਹੋ ਸਕਦੇ ਹਨ। ਉਸ ਦੇ ਜੀਵੰਤ ਸੁਭਾਅ ਨੂੰ ਹਰ ਕੋਈ ਯਾਦ ਕਰੇਗਾ। ਉਨ੍ਹਾਂ ਦੇ ਦੇਹਾਂਤ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਮਦਰਦੀ। ਓਮ ਸ਼ਾਂਤੀ।