ਨਵੀਂ ਦਿੱਲੀ :ਮੋਦੀ ਸਰਕਾਰ ਵੱਲੋਂ ਅੰਮ੍ਰਿਤ ਕਾਲ ਨੂੰ ਲੈ ਕੇ ਬੁਲਾਏ ਗਏ ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਇਕ ਦਿਨ ਪਹਿਲਾਂ ਨਵੀਂ ਸੰਸਦ ਭਵਨ 'ਤੇ ਦੇਸ਼ ਦਾ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਇਆ ਜਾਵੇਗਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ ਰਹਿਣਗੇ। ਸਰਕਾਰ ਨੇ ਸੰਸਦ ਦਾ ਇਹ ਵਿਸ਼ੇਸ਼ ਸੈਸ਼ਨ 18 ਤੋਂ 22 ਸਤੰਬਰ ਤੱਕ ਬੁਲਾਇਆ ਹੈ। ਇਸ ਤੋਂ ਇਕ ਦਿਨ ਪਹਿਲਾਂ 17 ਸਤੰਬਰ ਨੂੰ ਨਵੀਂ ਸੰਸਦ ਭਵਨ 'ਤੇ ਤਿਰੰਗਾ ਲਹਿਰਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ 17 ਸਤੰਬਰ ਵਿਸ਼ਵਕਰਮਾ ਪੂਜਾ ਦਾ ਦਿਨ ਵੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਵੀ ਹੈ।
Parliament Special Session: ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਨਵੇਂ ਸੰਸਦ ਭਵਨ 'ਤੇ ਲਹਿਰਾਇਆ ਜਾਵੇਗਾ ਤਿਰੰਗਾ
ਅੰਮ੍ਰਿਤ ਕਾਲ ਸਬੰਧੀ ਮੋਦੀ ਸਰਕਾਰ ਵੱਲੋਂ ਬੁਲਾਏ ਗਏ ਸੰਸਦ ਦੇ ਵਿਸ਼ੇਸ਼ ਇਜਲਾਸ ਤੋਂ ਇੱਕ ਦਿਨ ਪਹਿਲਾਂ 17 ਸਤੰਬਰ ਨੂੰ ਨਵੀਂ ਸੰਸਦ ਭਵਨ ’ਤੇ ਦੇਸ਼ ਦਾ ਕੌਮੀ ਝੰਡਾ ਤਿਰੰਗਾ ਲਹਿਰਾਇਆ ਜਾਵੇਗਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ ਰਹਿਣਗੇ।
Published : Sep 13, 2023, 1:29 PM IST
ਦੱਸਿਆ ਜਾ ਰਿਹਾ ਹੈ ਕਿ 17 ਸਤੰਬਰ ਨੂੰ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਸਪੀਕਰ ਜਗਦੀਪ ਧਨਖੜ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨਵੀਂ ਸੰਸਦ ਭਵਨ ਦੇ ਗੇਟ 'ਤੇ ਰਾਸ਼ਟਰੀ ਝੰਡਾ ਲਹਿਰਾਉਣਗੇ। ਇਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ ਰਹਿਣਗੇ। ਸਰਕਾਰ ਵੱਲੋਂ ਅੰਮ੍ਰਿਤ ਕਾਲ ਨੂੰ ਲੈ ਕੇ ਬੁਲਾਏ ਗਏ ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ 18 ਸਤੰਬਰ ਨੂੰ ਸੰਸਦ ਦੇ ਦੋਵੇਂ ਸਦਨਾਂ ਦੀ ਕਾਰਵਾਈ ਪੁਰਾਣੇ ਸੰਸਦ ਭਵਨ ਵਿੱਚ ਪਹਿਲਾਂ ਵਾਂਗ ਹੀ ਸ਼ੁਰੂ ਹੋਵੇਗੀ ਅਤੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਤੋਂ ਸੈਸ਼ਨ ਯਾਨੀ 19 ਸਤੰਬਰ ਨੂੰ ਦੋਵੇਂ ਸਦਨਾਂ ਦੀ ਕਾਰਵਾਈ ਨਵੀਂ ਇਮਾਰਤ ਵਿੱਚ ਹੋ ਸਕਦੀ ਹੈ।
- School of Eminence In Punjab: ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਵਿੱਚ 'ਸਕੂਲ ਆਫ ਐਮੀਨੈਂਸ' ਦੀ ਕਰਨਗੇ ਸ਼ੁਰੂਆਤ
- War Against Drug: ਪਹਿਲਾਂ ਖੁਦ ਕਰਦਾ ਸੀ ਨਸ਼ੇ, ਫਿਰ ਦੋਸਤ ਦੀ ਮੌਤ ਨੇ ਬਦਲੀ ਜ਼ਿੰਦਗੀ, ਹੁਣ ਲੋਕਾਂ ਨੂੰ ਨਸ਼ੇ ਖਿਲਾਫ਼ ਕਰ ਰਿਹਾ ਜਾਗਰੂਕ
- Arvind Kejriwal Punjab Visit: ਤਿੰਨ ਦਿਨਾਂ ਪੰਜਾਬ ਦੌਰੇ ਤੋਂ ਪਹਿਲਾਂ 'ਆਪ' ਸੁਪਰੀਮੋ ਕੇਜਰੀਵਾਲ ਦਾ ਐਲਾਨ, ਕਿਹਾ- ਪੰਜਾਬ ਦਾ ਹਰ ਸਕੂਲ ਬਣਾਵਾਂਗੇ ਸ਼ਾਨਦਾਰ
ਇਸ ਦੇ ਨਾਲ ਹੀ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ 19 ਸਤੰਬਰ ਨੂੰ ਗਣੇਸ਼ ਚਤੁਰਥੀ ਦੇ ਮੌਕੇ 'ਤੇ ਪੂਜਾ ਕਰਨ ਤੋਂ ਬਾਅਦ ਨਵੇਂ ਸੰਸਦ ਭਵਨ 'ਚ ਕੰਮ ਸ਼ੁਰੂ ਹੋਵੇਗਾ। ਸੰਸਦ ਦੇ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਸਰਕਾਰ 'ਤੇ ਹਮਲੇ ਕਰ ਰਹੀਆਂ ਹਨ। ਵਿਰੋਧੀ ਪਾਰਟੀਆਂ ਕੇਂਦਰ 'ਤੇ ਲਗਾਤਾਰ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਵਿਸ਼ੇਸ਼ ਸੈਸ਼ਨ ਦਾ ਏਜੰਡਾ ਕੀ ਹੈ। ਸਾਰੀਆਂ ਵਿਰੋਧੀ ਪਾਰਟੀਆਂ ਜਾਣਨਾ ਚਾਹੁੰਦੀਆਂ ਹਨ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਇਹ ਸੈਸ਼ਨ ਕਿਸ ਮਕਸਦ ਲਈ ਬੁਲਾਇਆ ਹੈ। ਇਹ ਵੀ ਕਿਆਸਅਰਾਈਆਂ ਸਨ ਕਿ ਸਰਕਾਰ ਇਸ ਸੈਸ਼ਨ ਦੌਰਾਨ ‘ਇਕ ਦੇਸ਼ ਇੱਕ ਚੋਣ ਬਿੱਲ’ ਲਿਆ ਸਕਦੀ ਹੈ। ਸਾਰੀਆਂ ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਇਹ ਦੇਸ਼ ਹਿੱਤ ਵਿੱਚ ਨਹੀਂ ਹੈ।(ਐਕਸਟ੍ਰਾ ਇਨਪੁੱਟ ਏਜੰਸੀ)