ਪੁਣੇ: ਮਹਾਰਾਸ਼ਟਰ ਦੇ ਪੁਣੇ ਜ਼ਿਲੇ 'ਚ ਇਕ ਟਰੱਕ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 18 ਲੋਕ ਜ਼ਖਮੀ ਹੋ ਗਏ ਹਨ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਤੜਕੇ 2 ਵਜੇ ਮੁੰਬਈ-ਬੰਗਲੌਰ ਰਾਸ਼ਟਰੀ ਰਾਜਮਾਰਗ 'ਤੇ ਇਕ ਮੰਦਰ ਨੇੜੇ ਵਾਪਰੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਸਤਾਰਾ ਤੋਂ ਠਾਣੇ ਦੇ ਡੋਂਬੀਵਲੀ ਜਾ ਰਹੀ ਇਕ ਨਿੱਜੀ ਯਾਤਰੀ ਬੱਸ ਜਦੋਂ ਸਵਾਮੀਨਾਰਾਇਣ ਮੰਦਰ ਨੇੜੇ ਪਹੁੰਚੀ ਤਾਂ ਪਿੱਛੇ ਤੋਂ ਆ ਰਹੇ ਇਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਇਸ ਹਾਦਸੇ ਦਾ ਕਾਰਨ:ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ ਤਿੰਨ ਸਵਾਰੀਆਂ ਅਤੇ ਟਰੱਕ ਡਰਾਈਵਰ ਦੀ ਮੌਤ ਹੋ ਗਈ ਜਦਕਿ 18 ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਹਾਦਸੇ ਨੂੰ ਦੇਖ ਕੇ ਇਹ ਲੱਗਦਾ ਹੈ ਕਿ ਟਰੱਕ ਡਰਾਈਵਰ ਨੇ ਵਾਹਨ 'ਤੇ ਕਾਬੂ ਖੋ ਦਿੱਤਾ ਸੀ, ਜਿਸ ਕਾਰਨ ਟਰੱਕ ਬੱਸ ਨਾਲ ਟੱਕਰਾ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਮੈਡੀਕਲ ਐਮਰਜੈਂਸੀ ਸੇਵਾ ਟੀਮ ਮੌਕੇ 'ਤੇ ਪਹੁੰਚ ਗਈ।
ਜ਼ਖ਼ਮੀਆਂ ਨੂੰ ਹਲਪਤਾਲ 'ਚ ਕਰਵਾਇਆ ਦਾਖਲ:ਅਧਿਕਾਰੀਆਂ ਨੇ ਦੱਸਿਆ ਕਿ 13 ਜ਼ਖਮੀ ਯਾਤਰੀਆਂ ਨੂੰ ਪੁਣੇ ਦੇ ਵੱਖ-ਵੱਖ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ। ਹੋਰ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਣੇ ਜ਼ਿਲ੍ਹਾ ਪ੍ਰੀਸ਼ਦ ਦੇ ਮੁੱਖ ਕਾਰਜਕਾਰੀ ਅਧਿਕਾਰੀ ਆਯੂਸ਼ ਪ੍ਰਸਾਦ ਨੇ ਕਿਹਾ ਕਿ ਡਰਾਈਵਰਾਂ ਵਿੱਚ ਥਕਾਵਟ ਇੱਕ ਵੱਡੀ ਸਮੱਸਿਆ ਹੈ ਜਿਸ ਨਾਲ ਨਜਿੱਠਣ ਦੀ ਲੋੜ ਹੈ।