ਪੰਜਾਬ

punjab

By

Published : Dec 11, 2021, 9:03 AM IST

ETV Bharat / bharat

Terrorist Attack : ਬਾਂਦੀਪੋਰਾ 'ਚ ਅੱਤਵਾਦੀ ਹਮਲਾ, 2 ਪੁਲਿਸ ਮੁਲਾਜ਼ਮ ਸ਼ਹੀਦ

ਉੱਤਰੀ ਕਸ਼ਮੀਰ ਦੇ ਬਾਂਦੀਪੋਰਾ 'ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਵੱਲੋਂ ਪੁਲਿਸ ਕਾਫਲੇ 'ਤੇ ਹਮਲਾ ਕਰਨ ਤੋਂ ਬਾਅਦ ਦੋ ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ (Two police personnel critically injured after militants attack police party in Kashmir's Bandipora)।

ਬਾਂਦੀਪੋਰਾ 'ਚ ਅੱਤਵਾਦੀ ਹਮਲਾ
ਬਾਂਦੀਪੋਰਾ 'ਚ ਅੱਤਵਾਦੀ ਹਮਲਾ

ਸ਼੍ਰੀਨਗਰ: ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲੇ ਦੇ ਗੁਲਸ਼ਨ ਚੌਂਕ(Gulshan Chowk in Bandipora district of Jammu and Kashmir) 'ਤੇ ਸ਼ੁੱਕਰਵਾਰ ਨੂੰ ਅੱਤਵਾਦੀਆਂ ਨੇ ਪੁਲਿਸ ਪਾਰਟੀ 'ਤੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਦੋ ਜਵਾਨ ਸ਼ਹੀਦ ਹੋ ਗਏ ਸਨ। ਸ਼ਹੀਦ ਜਵਾਨਾਂ ਦੀ ਪਛਾਣ ਮੁਹੰਮਦ ਸੁਲਤਾਨ ਅਤੇ ਫਯਾਜ਼ ਅਹਿਮਦ(Sultan and Fayaz Ahmed) ਵਜੋਂ ਹੋਈ ਹੈ(Two police personnel critically injured after militants attack police party in Kashmir's Bandipora)।

ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਅੱਤਵਾਦੀ ਹਮਲੇ 'ਚ ਮੁਹੰਮਦ ਸੁਲਤਾਨ ਅਤੇ ਫਯਾਜ਼ ਅਹਿਮਦ ਜ਼ਖਮੀ ਹੋ ਗਏ। ਇਸ ਤੋਂ ਬਾਅਦ ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ। ਫਿਲਹਾਲ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।

ਬਾਂਦੀਪੋਰਾ 'ਚ ਅੱਤਵਾਦੀ ਹਮਲਾ

ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਸ਼ਾਮ ਨੂੰ ਗੁਲਸ਼ਨ ਚੌਕ 'ਤੇ ਪੁਲਸ ਟੀਮ 'ਤੇ ਗੋਲੀਬਾਰੀ ਕੀਤੀ। ਗੋਲੀਬਾਰੀ 'ਚ ਦੋ ਪੁਲਸ ਕਰਮਚਾਰੀ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਬੁੱਧਵਾਰ ਨੂੰ ਇਨਕਾਊਂਟਰ ਹੋਇਆ

ਤੁਹਾਨੂੰ ਦੱਸ ਦੇਈਏ ਕਿ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲੇ 'ਚ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ 'ਚ ਤਿੰਨ ਅਣਪਛਾਤੇ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ।

ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ੋਪੀਆਂ ਦੇ ਚੱਕ-ਏ-ਚੋਲਨ ਪਿੰਡ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਅਤੇ ਘੇਰਾਬੰਦੀ ਮੁਹਿੰਮ ਚਲਾਈ।

ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ ਜਿਸ ਤੋਂ ਬਾਅਦ ਜਵਾਬੀ ਗੋਲੀਬਾਰੀ ਕੀਤੀ ਗਈ। ਦਿਨ ਭਰ ਚੱਲੀ ਗੋਲੀਬਾਰੀ 'ਚ ਦੋਵੇਂ ਪਾਸਿਓਂ ਤਿੰਨ ਅੱਤਵਾਦੀ ਮਾਰੇ ਗਏ।

ਇਹ ਵੀ ਪੜ੍ਹੋ:ਗਰੁੱਪ ਕੈਪਟਨ Varun Singh: ਹਾਲਤ ਸਥਿਰ ਪਰ ਨਾਜ਼ੁਕ

ABOUT THE AUTHOR

...view details