ਨਵੀਂ ਦਿੱਲੀ:ਗਣਤੰਤਰ ਦਿਵਸ ਤੋਂ ਠੀਕ ਪਹਿਲਾਂ ਦਿੱਲੀ ਦੇ ਸਪੈਸ਼ਲ ਸੈੱਲ ਨੇ ਜਹਾਂਗੀਰਪੁਰੀ ਵਿੱਚ ਛਾਪਾ ਮਾਰ ਕੇ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇੱਥੋਂ ਸਪੈਸ਼ਲ ਸੈੱਲ ਦੀ ਟੀਮ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ ਸਨ। ਦੋਵਾਂ ਦੀ ਪਛਾਣ ਜਗਜੀਤ ਸਿੰਘ ਅਤੇ ਨੌਸ਼ਾਦ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਜਗਜੀਤ ਸਿੰਘ ਮੂਲ ਰੂਪ ਵਿੱਚ ਉੱਤਰਾਖੰਡ ਦੇ ਊਧਮ ਸਿੰਘ ਨਗਰ ਦਾ ਰਹਿਣ ਵਾਲਾ ਹੈ ਅਤੇ ਨੌਸ਼ਾਦ ਜੋ ਕਿ ਦਿੱਲੀ ਦੇ ਜਹਾਂਗੀਰਪੁਰੀ ਦਾ ਰਹਿਣ ਵਾਲਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਤਿੰਨ ਪਿਸਤੌਲ ਅਤੇ 22 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਨੌਸ਼ਾਦ ਨਾਮੀ ਮੁਲਜ਼ਮ ਦਾ ਸਬੰਧ ਅੱਤਵਾਦੀ ਸੰਗਠਨ ਹਰਕਤ-ਉਲ-ਅੰਸਾਰ ਨਾਲ ਦੱਸਿਆ ਜਾਂਦਾ ਹੈ, ਜਿਸ ਨੂੰ ਕਤਲ ਦੇ ਦੋ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਵੀ ਹੋ ਚੁੱਕੀ ਹੈ। ਦੋਸ਼ੀ ਜਗਜੀਤ ਬਦਨਾਮ ਬੰਬੀਹਾ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਉਸ ਦੇ ਕੈਨੇਡਾ ਵਿਚ ਬੈਠੇ ਖਾਲਿਸਤਾਨੀ ਅੱਤਵਾਦੀ ਅਰਸ਼ਦੀਪ ਡੱਲਾ ਨਾਲ ਸਬੰਧ ਹਨ, ਜੋ ਕਿ ਕੇਟੀਐਫ ਯਾਨੀ ਖਾਲਿਸਤਾਨ ਟਾਈਗਰ ਫੋਰਸ ਦਾ ਖੌਫਨਾਕ ਅੱਤਵਾਦੀ ਹੈ ਅਤੇ ਉਸ ਨੂੰ ਦੋ ਦਿਨ ਪਹਿਲਾਂ ਗ੍ਰਹਿ ਮੰਤਰਾਲੇ ਨੇ ਅੱਤਵਾਦੀ ਐਲਾਨ ਕੀਤਾ ਸੀ। ਜਗਜੀਤ ਪਹਿਲਾਂ ਵੀ ਇਸ ਜੇਲ੍ਹ ਵਿੱਚ ਆ ਚੁੱਕਾ ਹੈ ਅਤੇ ਪੈਰੋਲ ’ਤੇ ਬਾਹਰ ਆਇਆ ਸੀ, ਜੋ ਉਥੋਂ ਫਰਾਰ ਹੈ।