ਉਦੈਪੁਰ: ਦਰਜ਼ੀ ਕਨ੍ਹਈਲਾਲ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਕਾਤਲਾਂ ਨੂੰ ਪੁਲਿਸ ਨੇ ਰਾਜਸਮੰਦ ਤੋਂ ਫੜ੍ਹ ਲਿਆ ਹੈ। ਦੋਵੇਂ ਦੋਸ਼ੀ ਕਾਇਰਾਨਾ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੋਟਰਸਾਈਕਲ 'ਤੇ ਫਰਾਰ ਹੋ ਰਹੇ ਸਨ। ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਨਾਕਾਬੰਦੀ ਕਰ ਦਿੱਤੀ ਗਈ, ਜਿਸ ਤੋਂ ਦੋਵੇਂ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਦੋਵਾਂ ਦਾ 13 ਕਿਲੋਮੀਟਰ ਤੱਕ ਪਿੱਛਾ ਕਰਨ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਫੜ੍ਹ ਲਿਆ। ਇਹਨਾਂ ਖੌਫਨਾਕ ਕਾਤਲਾਂ ਦੀ ਗ੍ਰਿਫ਼ਤਾਰੀ ਦੀ ਵੀਡੀਓ ਵਾਈਰਲ ਹੋ ਰਹੀ ਹੈ।
Udaipur murder case: ਉਦੈਪੁਰ ਕਤਲ ਕਾਂਡ ਦੇ ਮੁਲਜ਼ਮ ਕਾਬੂ, ਦੇਖੋ ਵੀਡੀਓ - ਨੂਪੁਰ ਸ਼ਰਮਾ
ਦਾਣਾ ਮੰਡੀ ਥਾਣਾ ਖੇਤਰ ਵਿੱਚ ਮੰਗਲਵਾਰ ਨੂੰ ਦਿਨ ਦਿਹਾੜੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਨੇ ਭਾਜਪਾ ਦੀ ਸਾਬਕਾ ਰਾਸ਼ਟਰੀ ਬੁਲਾਰੇ ਨੂਪੁਰ ਸ਼ਰਮਾ ਦੇ ਹੱਕ 'ਚ ਪੋਸਟ ਪਾਈ ਸੀ।
ਉਦੈਪੁਰਸ਼ਹਿਰ ਦੇ ਦਾਣਾ ਮੰਡੀ ਥਾਣਾ ਖੇਤਰ ਵਿੱਚ ਮੰਗਲਵਾਰ ਨੂੰ ਦਿਨ ਦਿਹਾੜੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਨੇ ਭਾਜਪਾ ਦੀ ਸਾਬਕਾ ਰਾਸ਼ਟਰੀ ਬੁਲਾਰੇ ਨੂਪੁਰ ਸ਼ਰਮਾ ਦੇ ਹੱਕ 'ਚ ਪੋਸਟ ਪਾਈ ਸੀ। ਕਤਲ ਤੋਂ ਬਾਅਦ ਵੱਡੀ ਗਿਣਤੀ 'ਚ ਵਪਾਰੀ ਮੌਕੇ 'ਤੇ ਪਹੁੰਚ ਗਏ ਅਤੇ ਸਖ਼ਤ ਰੋਸ ਜ਼ਾਹਰ ਕੀਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਸੀ। ਸੁਰੱਖਿਆ ਦੇ ਮੱਦੇਨਜ਼ਰ ਉਦੈਪੁਰ 'ਚ ਅਗਲੇ 24 ਘੰਟਿਆਂ ਲਈ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਸ ਮਾਮਲੇ 'ਚ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ:ਸਰਹੱਦ ’ਤੇ BSF ਨੇ ਡਰੋਨ ਕੀਤਾ ਢੇਰ, 2 ਪੈਕੇਟ ਹੋਰੈਇਨ ਵੀ ਬਰਾਮਦ