ਲੰਡਨ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਰਿਸ਼ੀ ਸੁਨਕ ਵੀਰਵਾਰ ਨੂੰ ਜਨਮ ਅਸ਼ਟਮੀ ਦੇ ਮੌਕੇ 'ਤੇ ਪਤਨੀ ਅਕਸ਼ਾ ਮੂਰਤੀ ਨਾਲ ਇਸਕਾਨ ਮੰਦਰ ਪਹੁੰਚੇ। ਉਨ੍ਹਾਂ ਨੇ ਇਸ ਮੌਕੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸੋਸ਼ਲ ਮੀਡੀਆ 'ਤੇ ਪੋਸਟ ਵੀ ਸ਼ੇਅਰ ਕੀਤੀ। ਪੋਸਟ ਕਰਦੇ ਹੋਏ ਲਿਖਿਆ ਸੀ ਕਿ ਹਿੰਦੂ ਤਿਉਹਾਰਾਂ ਵਿੱਚ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਮਸ਼ਹੂਰ ਹੈ। ਇਸ ਦਿਨ ਹਿੰਦੂ ਸਮਾਜ ਭਗਵਾਨ ਕ੍ਰਿਸ਼ਨ ਦਾ ਜਨਮ ਦਿਨ ਬੜੀ ਧੂਮ-ਧਾਮ ਨਾਲ ਮਨਾਉਂਦਾ ਹੈ। ਹਿੰਦੂ ਪਰਿਵਾਰ ਸ਼ਰਧਾ ਨਾਲ ਮੰਦਰਾਂ ਵਿੱਚ ਪਹੁੰਚਦੇ ਹਨ। ਸ੍ਰੀ ਕ੍ਰਿਸ਼ਨ ਦਾ ਜਨਮ ਦਿਨ ਅਰਦਾਸ ਕਰਕੇ ਮਨਾਉਂਦੇ ਹਨ।
ਇਹ ਵੀ ਪੜੋ:ਵਿਦੇਸ਼ ਮੰਤਰੀ ਜੈਸ਼ੰਕਰ ਨੇ ਰੂਸ ਤੋਂ ਕੱਚੇ ਤੇਲ ਦੀ ਦਰਾਮਦ ਲਈ ਭਾਰਤ ਦਾ ਬਚਾਅ ਕੀਤਾ
ਰਿਸ਼ੀ ਸੁਨਕ ਦੀ ਪਤਨੀ ਅਕਸ਼ਾ ਮੂਰਤੀ ਪ੍ਰਸਿੱਧ ਉਦਯੋਗਪਤੀ ਐਨਆਰ ਨਰਾਇਣ ਮੂਰਤੀ ਦੀ ਧੀ ਹੈ, ਜੋ ਭਾਰਤ ਦੀ ਸਾਫਟਵੇਅਰ ਕੰਪਨੀ ਇਨਫੋਸਿਸ ਟੈਕਨਾਲੋਜੀਜ਼ ਦੇ ਸੰਸਥਾਪਕ ਹਨ। ਜਾਣਕਾਰੀ ਮੁਤਾਬਕ ਸਾਲ 2006 'ਚ ਰਿਸ਼ੀ ਸੁਨਕ ਅਤੇ ਅਕਸ਼ਾ ਮੂਰਤੀ ਦਾ ਵਿਆਹ ਹੋਇਆ ਸੀ। ਤੁਹਾਨੂੰ ਦੱਸ ਦੇਈਏ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੀ ਦੌੜ ਵਿੱਚ ਰਿਸ਼ੀ ਸੁਨਕ ਵਿਦੇਸ਼ ਸਕੱਤਰ ਲਿਜ਼ ਟਰਸ ਦੇ ਮੁਕਾਬਲੇ ਪਿੱਛੇ ਚੱਲ ਰਹੇ ਹਨ। ਟੋਰੀ ਵੋਟਰਾਂ ਦੇ ਤਾਜ਼ਾ ਸਰਵੇਖਣ ਅਨੁਸਾਰ ਵਿਦੇਸ਼ ਸਕੱਤਰ ਲਿਜ਼ ਟਰਸ ਨੇ ਰਿਸ਼ੀ ਵਿਰੁੱਧ ਮਜ਼ਬੂਤ ਲੀਡ ਲੈ ਲਈ ਹੈ।