ਹੈਦਰਾਬਾਦ: ਅੱਜ ਰੂਸ ਅਤੇ ਯੂਕਰੇਨ ਵਿਚਕਾਰ ਜੰਗ ਦਾ 9ਵਾਂ ਦਿਨ ਹੈ (Russia-Ukraine War 9th Day)। ਰੂਸੀ ਸੈਨਿਕਾਂ ਦੇ ਯੂਕਰੇਨ 'ਤੇ ਹਮਲੇ ਤੋਂ ਬਾਅਦ ਯੂਰਪ ਦੇ ਸਭ ਤੋਂ ਵੱਡੇ ਪਰਮਾਣੂ ਪਾਵਰ ਪਲਾਂਟ ਨੂੰ ਅੱਗ ਲੱਗ ਗਈ ਹੈ।
ਜਾਣਕਾਰੀ ਮੁਤਾਬਕ ਰੂਸੀ ਫੌਜ ਨੇ ਯੂਕਰੇਨ ਦੀ ਮੁੱਖ ਬੰਦਰਗਾਹ 'ਤੇ ਕਬਜ਼ਾ ਕਰ ਲਿਆ ਹੈ। ਇਸ ਦੇ ਨਾਲ ਹੀ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਰੂਸੀ ਸੈਨਿਕਾਂ ਵਿਰੁੱਧ ਦੇਸ਼ ਦੀਆਂ ਫੌਜਾਂ ਵਿੱਚ ਸ਼ਾਮਲ ਹੋਣ ਲਈ ਵਿਦੇਸ਼ੀਆਂ ਲਈ ਵੀਜ਼ੇ ਦੀ ਜ਼ਰੂਰਤ ਨੂੰ ਮੁਆਫ ਕਰ ਦਿੱਤਾ ਹੈ ਤੇ ਵਿਦੇਸ਼ੀ ਨਾਗਰਿਕਾਂ ਨੂੰ ਰੂਸ ਦੇ ਖਿਲਾਫ ਦੇਸ਼ ਦੀ ਰੱਖਿਆ ਲਈ ਚੱਲ ਰਹੀ ਲੜਾਈ ਵਿੱਚ ਵਲੰਟੀਅਰਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।