ਦਿੱਲੀ:ਗੁਰਦੁਆਰਾ ਚੋਣਾਂ ਸਬੰਧੀ ਵੱਖ-ਵੱਖ ਵਾਰਡਾਂ ਵਿੱਚ ਮੁੱਦੇ ਵੀ ਵੱਖਰੇ ਹਨ। ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਹਰੀ ਨਗਰ ਵਾਰਡ 19 ਤੋਂ ਉਮੀਦਵਾਰ ਤੇਜਿੰਦਰ ਸਿੰਘ ਗੋਪਾ ਦਾ ਕਹਿਣਾ ਹੈ, ਕਿ ਵਾਰਡ ਵਿੱਚ ਸਭ ਤੋਂ ਵੱਡਾ ਮੁੱਦਾ ਨੌਜਵਾਨਾਂ ਦਾ ਰੁਜ਼ਗਾਰ ਹੈ ਅਤੇ ਨਾਲ ਹੀ ਭ੍ਰਿਸ਼ਟਾਚਾਰ ਵੀ ਇੱਕ ਵੱਡਾ ਮੁੱਦਾ ਹੈ। ਕਿਉਂਕਿ ਪਿਛਲੀਆਂ ਚੋਣਾਂ ਵਿੱਚ ਬਾਦਲ ਦਲ ਜੋ ਸੱਤਾ ਵਿੱਚ ਸੀ। ਉਸ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਪਰ ਚੋਣਾਂ ਜਿੱਤਣ ਤੋਂ ਬਾਅਦ ਵੀ ਆਪਣਾ ਵਾਅਦਾ ਪੂਰਾ ਨਹੀਂ ਕੀਤਾ।
ਤੇਜਿੰਦਰ ਸਿੰਘ ਗੋਪਾ ਨੇ ਕਿਹਾ, ਬਾਦਲ ਦਲ ਵੱਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਉਨ੍ਹਾਂ ਨੇ ਕਿਹਾ, ਕਿ ਕਮੇਟੀ ਦੇ ਸਕੂਲਾਂ ਕਾਲਜਾ ਵਿੱਚ ਕੰਮ ਕਰ ਰਹੇ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵੀ ਬਾਦਲ ਦਲ ਨੇ ਵੱਡੇ ਘਪਲੇ ਕੀਤੇ ਹਨ। ਉਨ੍ਹਾਂ ਦੇ ਅਨੁਸਾਰ ਇਹ ਚੋਣ ਸਿੱਖ ਕੌਮ ਅਤੇ ਸਿੱਖੀ ਨੂੰ ਅੱਗੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਉਨ੍ਹਾਂ ਨੇ ਕਿਹਾ, ਕਿ ਜੇਕਰ ਇਨ੍ਹਾਂ ਚੋਣਾਂ ਵਿੱਚ ਜਿੱਤ ਪ੍ਰਾਪਤ ਹੁੰਦੀ ਹੈ, ਤਾਂ ਅਸੀਂ ਇੱਕ ਦੋ ਮਹੀਨਿਆ ਵਿੱਚ ਹੀ ਆਪਣੇ ਸਾਰੇ ਵਾਅਦੇ ਪੂਰੇ ਕਰਾਂਗੇ। ਜਿਨ੍ਹਾਂ ਵਿੱਚ ਸਭ ਤੋਂ ਵੱਧ ਧਿਆਨ ਨੌਜਵਾਨਾਂ ਨੂੰ ਰੁਜ਼ਗਾਰ ਦੇਣ ‘ਤੇ ਲਗਾਇਆ ਜਾਵੇਗਾ।