ਨਵੀਂ ਦਿੱਲੀ:ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ 2022 ਦੌਰਾਨ ਕਈ ਅਹਿਮ ਐਲਾਨ ਕੀਤੇ ਹਨ। ਇਹਨਾਂ ਵਿੱਚੋਂ ਇੱਕ ਡਿਜੀਟਲ ਮੁਦਰਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ (RBI To Launch Digital Currency) ਦੁਆਰਾ ਇਸ ਸਾਲ ਡਿਜੀਟਲ ਕਰੰਸੀ ਲਾਂਚ ਕੀਤੀ ਜਾਵੇਗੀ। ਇਹ ਬਲਾਕ ਚੇਨ ਆਧਾਰਿਤ ਮੁਦਰਾ ਹੋਵੇਗੀ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਭਾਸ਼ਣ ਵਿੱਚ ਕਿਹਾ ਕਿ ਬਲਾਕ ਚੇਨ ਅਤੇ ਹੋਰ ਤਕਨੀਕ ਦੀ ਵਰਤੋਂ ਕਰਕੇ ਡਿਜੀਟਲ ਕਰੰਸੀ ਜਾਰੀ ਕੀਤੀ ਜਾਵੇਗੀ। ਇਹ 2022-23 ਦੇ ਸ਼ੁਰੂ ਵਿੱਚ ਰਿਲੀਜ਼ ਹੋਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਇਸ ਨਾਲ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ।
ਇਸ ਦੇ ਨਾਲ ਹੀ ਵਿੱਤ ਮੰਤਰੀ ਨੇ ਕਿਹਾ ਕਿ ਡਿਜੀਟਲ ਭੁਗਤਾਨ ਨੂੰ ਉਤਸ਼ਾਹਿਤ ਕਰਨ ਲਈ ਅਨੁਸੂਚਿਤ ਵਪਾਰਕ ਬੈਂਕਾਂ ਵੱਲੋਂ 75 ਜ਼ਿਲ੍ਹਿਆਂ ਵਿੱਚ 75 ਡਿਜੀਟਲ ਬੈਂਕ ਸਥਾਪਤ ਕੀਤੇ ਜਾਣਗੇ। ਵਿੱਤ ਮੰਤਰੀ ਸੀਤਾਰਮਨ ਨੇ ਕਿਹਾ, 'ਡਿਜ਼ੀਟਲ ਬੁਨਿਆਦੀ ਢਾਂਚੇ ਨੂੰ ਉਤਸ਼ਾਹਿਤ ਕਰਨ ਲਈ 'ਦੇਸ਼ ਸਟੈਕ ਈ-ਪੋਰਟਲ' ਸ਼ੁਰੂ ਕੀਤਾ ਜਾਵੇਗਾ।