ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਬੁਲਾਈ ਗਈ ਸੀ ਜੋ ਹੁਣ ਖਤਮ ਹੋ ਚੁੱਕੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬਾਅਦ ਦੁਪਹਿਰ 3 ਵਜੇ ਕੈਬਨਿਟ ਦੀ ਬ੍ਰੀਫਿੰਗ ਹੋਵੇਗੀ।
ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਕੇਂਦਰੀ ਮੰਤਰੀ ਮੰਡਲ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਪ੍ਰਸਤਾਵ ਪਾਸ ਕੀਤਾ ਗਿਆ।
ਇਹ ਵੀ ਪੜੋ:‘ਆਪ’ ਵਿਧਾਇਕ ਕੰਵਰ ਸੰਧੂ ਚੜ੍ਹੇ ਸੀਐਮ ਚੰਨੀ ਦੀ ਗੱਡੀ
ਕੈਪਟਨ ਨੇ ਦਿੱਤੀ ਵਧਾਈ
ਉਥੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਉਹ ਕੇਂਦਰੀ ਮੰਤਰੀ ਮੰਡਲ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਪ੍ਰਸਤਾਵ ਲਈ ਕਿਸਾਨਾਂ ਨੂੰ ਵਧਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਕਿਸਾਨ ਜਲਦੀ ਹੀ ਆਪਣੇ ਪਰਿਵਾਰਾਂ ਕੋਲ ਵਾਪਸ ਚਲੇ ਜਾਣਗੇ।
ਤੁਹਾਨੂੰ ਦੱਸ ਦੇਈਏ ਕਿ 19 ਨਵੰਬਰ ਨੂੰ ਪੀਐਮ ਮੋਦੀ (Narendra Modi) ਨੇ ਤਿੰਨੋਂ ਖੇਤੀਬਾੜੀ ਕਾਨੂੰਨਾਂ (Agricultural laws) ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ।
ਬਿੱਲ ਦੋਵਾਂ ਸਦਨਾਂ ਦੁਆਰਾ ਪਾਸ ਕੀਤਾ ਜਾਣਾ ਹੈ
ਇਸ ਤੋਂ ਬਾਅਦ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੀ ਸ਼ੁਰੂਆਤ 'ਚ ਕਾਨੂੰਨ ਨੂੰ ਵਾਪਸ ਲੈਣ (withdrawal of all three agricultural laws) ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਸੰਸਦੀ ਨਿਯਮਾਂ ਅਨੁਸਾਰ ਕਿਸੇ ਵੀ ਪੁਰਾਣੇ ਕਾਨੂੰਨ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਵੀ ਨਵਾਂ ਕਾਨੂੰਨ ਬਣਾਉਣ ਵਾਂਗ ਹੀ ਹੁੰਦੀ ਹੈ। ਜਿਸ ਤਰ੍ਹਾਂ ਨਵਾਂ ਕਾਨੂੰਨ ਬਣਾਉਣ ਲਈ ਕਿਸੇ ਬਿੱਲ ਨੂੰ ਸੰਸਦ ਦੇ ਦੋਵਾਂ ਸਦਨਾਂ ਵੱਲੋਂ ਪਾਸ ਕਰਨਾ ਪੈਂਦਾ ਹੈ, ਉਸੇ ਤਰ੍ਹਾਂ ਪੁਰਾਣੇ ਕਾਨੂੰਨ ਨੂੰ ਵਾਪਸ ਲੈਣ ਜਾਂ ਖ਼ਤਮ ਕਰਨ ਲਈ ਸੰਸਦ ਦੇ ਦੋਵਾਂ ਸਦਨਾਂ ਵੱਲੋਂ ਬਿੱਲ ਪਾਸ ਕਰਨਾ ਪੈਂਦਾ ਹੈ।
ਰਾਸ਼ਟਰਪਤੀ ਦੀ ਮਨਜ਼ੂਰੀ ਮਿਲਦੇ ਹੀ ਤਿੰਨੋਂ ਖੇਤੀ ਕਾਨੂੰਨ ਰੱਦ ਕਰ (withdrawal of all three agricultural laws) ਦਿੱਤੇ ਜਾਣਗੇ। ਬਿੱਲ ਨੂੰ ਪਾਸ ਹੋਣ ਵਿਚ ਕਿੰਨਾ ਸਮਾਂ ਲੱਗੇਗਾ, ਇਹ ਸਰਕਾਰ ਦੀਆਂ ਤਰਜੀਹਾਂ 'ਤੇ ਨਿਰਭਰ ਕਰੇਗਾ। ਹਾਲਾਂਕਿ, ਪ੍ਰਧਾਨ ਮੰਤਰੀ ਦੇ ਐਲਾਨ ਤੋਂ ਇਸ ਗੱਲ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਦੋ ਦਿਨਾਂ ਦੇ ਅੰਦਰ ਬਿੱਲ ਨੂੰ ਦੋਵਾਂ ਸਦਨਾਂ ਦੁਆਰਾ ਪਾਸ ਕਰ ਦਿੱਤਾ ਜਾਵੇਗਾ ਅਤੇ ਮਨਜ਼ੂਰੀ ਲਈ ਰਾਸ਼ਟਰਪਤੀ ਕੋਲ ਭੇਜਿਆ ਜਾਵੇਗਾ। ਅਜਿਹੇ 'ਚ ਉਮੀਦ ਕੀਤੀ ਜਾ ਰਹੀ ਹੈ ਕਿ ਪਹਿਲੇ ਹਫਤੇ 'ਚ ਹੀ ਤਿੰਨੋਂ ਖੇਤੀ ਕਾਨੂੰਨ ਵਾਪਸ (Agricultural law back) ਲੈ ਲਏ ਜਾਣਗੇ।
ਇਹ ਵੀ ਪੜੋ:ED ਨੂੰ ਹਾਈਕੋਰਟ ਦਾ ਨੋਟਿਸ, ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ 'ਤੇ ਮੰਗਿਆ ਜਵਾਬ