ਨਵੀਂ ਦਿੱਲੀ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਅਨੁਰਾਗ ਠਾਕੁਰ ਨੂੰ ਸੂਚਨਾ ਅਤੇ ਪ੍ਰਸਾਰਣ ਮੰਤਰੀ ਬਣਾਇਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਮੰਤਰਾਲੇ ਨੂੰ ਆਪਣੇ ਕੋਲ ਰੱਖਿਆ ਹੋਇਆ ਹੈ। ਇਸ ਦੇ ਨਾਲ ਹੀ ਅਮਿਤ ਸ਼ਾਹ ਨੂੰ ਸਹਿਕਾਰਤਾ ਮੰਤਰਾਲੇ ਦਾ ਕਾਰਜਭਾਗ ਸੌਂਪਿਆ ਗਿਆ ਹੈ। ਅਸ਼ਵਨੀ ਵੈਸ਼ਨਵ ਨੂੰ ਰੇਲ ਮੰਤਰੀ ਬਣਾਇਆ ਗਿਆ ਹੈ। ਨਾਰਾਇਣ ਰਾਣੇ ਨੂੰ ਸੂਖਮ, ਲਘੂ, ਦਰਮਿਆਨੇ ਉਦਯੋਗ ਮੰਤਰਾਲੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਪਸ਼ੂਪਤੀ ਕੁਮਾਰ ਪਾਰਸ ਨੂੰ ਫੂਡ ਪ੍ਰੋਸੈਸਿੰਗ ਉਦਯੋਗ ਦਾ ਮੰਤਰੀ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਪ੍ਰਹਿਲਾਦ ਜੋਸ਼ੀ ਨੂੰ ਕੋਲਾ ਅਤੇ ਖਾਣ ਮੰਤਰਾਲੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਰਾਮਚੰਦਰ ਪ੍ਰਸਾਦ ਸਿੰਘ ਨੂੰ ਸਟੀਲ ਮੰਤਰੀ ਬਣਾਇਆ ਗਿਆ ਹੈ। ਕਿਰਨ ਰਿਜੀਜੂ ਨੂੰ ਕਾਨੂੰਨ ਮੰਤਰੀ ਬਣਾਇਆ ਗਿਆ ਹੈ। ਰਾਜ ਕੁਮਾਰ ਸਿੰਘ ਨੂੰ ਊਰਜਾ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਭੁਪਿੰਦਰ ਯਾਦਵ ਨੂੰ ਕਿਰਤ ਮੰਤਰੀ ਬਣਾਇਆ ਗਿਆ ਹੈ।
ਨਿਰਮਲਾ ਸੀਤਾਰਮਨ
- ਨਿਰਮਲਾ ਸੀਤਾਰਮਨ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦੀ ਮੰਤਰੀ ਰਹਿਣਗੇ।
ਰਾਜਨਾਥ ਸਿੰਘ
- ਰੱਖਿਆ ਮੰਤਰਾਲਾ
ਸਰਬਨੰਦ ਸੋਨੋਵਾਲ
- ਸੋਨੋਵਾਲ ਨੂੰ ਬੰਦਰਗਾਹ, ਸਮੁੰਦਰੀ ਜ਼ਹਾਜ਼ਾਂ ਅਤੇ ਜਲ ਮਾਰਗਾਂ ਅਤੇ ਆਯੂਸ਼ ਮੰਤਰਾਲੇ ਦੀ ਜ਼ਿੰਮੇਵਾਰੀ ਮਿਲੀ ਹੈ।
ਹਰਦੀਪ ਸਿੰਘ ਪੁਰੀ
- ਪੈਟਰੋਲੀਅਮ, ਮੰਤਰੀ ਆਵਾਸ ਅਤੇ ਅਤੇ ਸ਼ਹਿਰੀ ਵਿਕਾਸ ਮੰਤਰਾਲੇ
ਸਮ੍ਰਿਤੀ ਈਰਾਨੀ
- ਮਹਿਲਾ ਅਤੇ ਬਾਲ ਵਿਕਾਸ ਭਲਾਈ ਮੰਤਰਾਲੇ ਸਵੱਛ ਭਾਰਤ ਮਿਸ਼ਨ