ਚੰਡੀਗੜ੍ਹ:‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਹੋਈ ਕਾਰਵਾਈ ਉੱਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ਸਾਹਮਣੇ ਆਇਆ ਹੈ। ਇੱਕ ਨਿਜੀ ਚੈਨਲ ਦੇ ਪ੍ਰੋਗਰਾਮ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੰਮ੍ਰਿਤਪਾਲ ਖ਼ਿਲਾਫ਼ ਹੋਈ ਕਾਰਵਾਈ ਸਬੰਧੀ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਸਰਕਾਰ ਲਗਾਤਾਰ ਇਸ ਸਬੰਧੀ ਕਾਰਵਾਈ ਕਰ ਰਹੀ ਹੈ ਤੇ ਇਸ ਮਾਮਲੇ ਵਿੱਚ ਕਈ ਲੋਕ ਫੜੇ ਵੀ ਗਏ ਹਨ, ਜਿਹਨਾਂ ਤੋਂ ਵੱਡੀ ਗਿਣਤੀ ਵਿੱਚ ਹਥਿਆਰ ਬਰਾਮਦ ਹੋਏ ਹਨ। ਇਸ ਦੇ ਨਾਲ ਹੀ ਉਹਨਾਂ ਨੂੰ ਕਿਹਾ ਕਿ ਕਈਆਂ ਉੱਤੇ ਐਨਐਸਏ ਲਗਾ ਉਹਨਾਂ ਨੂੰ ਜੇਲ੍ਹ ਵੀ ਭੇਜ ਦਿੱਤਾ ਗਿਆ ਹੈ। ਅਮਿਤ ਸ਼ਾਹ ਤੋਂ ਪੁੱਛਿਆ ਗਿਆ ਕਿ ਇਸ ਪਿੱਛੇ ਕਸੂਰਵਾਰ ਕੌਣ ਹੈ ? ਤਾਂ ਉਹਨਾਂ ਨੇ ਕਿਹਾ ਕਿ ਇੰਨ੍ਹੀ ਜਲਦੀ ਕਿਸੇ ਨੂੰ ਕਸੂਰਵਾਰ ਠਹਿਰਾਉਣਾ ਸਹੀ ਨਹੀਂ ਹੈ, ਇਹ ਜਾਂਚ ਦਾ ਵਿਸ਼ਾ ਹੈ।
ਅਸੀਂ ਪੰਜਾਬ ਸਰਕਾਰ ਨਾਲ ਚੱਟਾਨ ਵਾਂਗ ਖੜੇ ਹਾਂ:ਇੱਕ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਅੰਮ੍ਰਿਤਪਾਲ ਸਿੰਘ 'ਤੇ ਹੋਈ ਕਾਰਵਾਈ ਬਾਰੇ ਬੋਲਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਜਦੋਂ ਕਿਸੇ ਸੂਬੇ 'ਚ ਅਮਨ-ਕਾਨੂੰਨ ਦੀ ਗੱਲ ਹੁੰਦੀ ਹੈ ਤਾਂ ਕੇਂਦਰ ਦੀ ਭਾਜਪਾ ਸਰਕਾਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਉਸ ਸੂਬੇ ਦੇ ਨਾਲ ਚੱਟਾਨ ਵਾਂਗ ਖੜੀ ਹੈ, ਕਿਉਂਕਿ ਇਹ ਦੇਸ਼ ਦਾ ਮਾਮਲਾ ਹੈ, ਰਾਜਨੀਤੀ ਦਾ ਨਹੀਂ। ਇਸ ਲਈ ਪੰਜਾਬ ਸਰਕਾਰ ਜੋ ਵੀ ਕਦਮ ਚੁੱਕਣਾ ਚਾਹੁੰਦੀ ਹੈ, ਕੇਂਦਰ ਸਰਕਾਰ ਉਸ ਦੇ ਨਾਲ ਹੈ।
ਇਹ ਵੀ ਪੜੋ:Daily Hukamnama: ੧੭ ਚੇਤ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਵਿਦੇਸ਼ਾਂ ਵਿੱਚ ਭਾਰਤੀ ਦੂਤਾਵਾਸਾਂ ਉੱਤੇ ਹੋਏ ਹਮਲੇ ਸਬੰਧੀ ਬੋਲੇ ਅਮਿਤ ਸ਼ਾਹ:ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਉੱਤੇ ਹੋਈ ਕਾਰਵਾਈ ਦਾ ਅਸਰ ਵਿਦੇਸ਼ਾਂ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਵਿਦੇਸ਼ਾਂ ਵਿੱਚ ਕਈ ਭਾਰਤੀ ਦੂਤਾਵਾਸਾਂ ਉੱਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਵੱਲੋਂ ਹਮਲੇ ਕੀਤੇ ਗਏ ਹਨ। ਭਾਰਤੀ ਦੂਤਾਵਾਸਾਂ ਉੱਤੇ ਹੋਏ ਹਮਲੇ ਸਬੰਧੀ ਬੋਲਦੇ ਹੋਏ ਅਮਿਤ ਸ਼ਾਹ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਹਰ ਭਾਰਤੀ ਦੂਤਾਵਾਸ ਭਾਰਤ ਦਾ ਹਿੱਸਾ ਹੈ। ਉਹਨਾਂ ਨੇ ਕਿਹਾ ਕਿ ਭਾਰਤੀ ਦੂਤਾਵਾਸ ਉੱਤੇ ਹਮਲਾ ਦੇਸ਼ ਉੱਤੇ ਹਮਲੇ ਦੇ ਸਮਾਨ ਹੈ। ਅਮਿਤ ਸ਼ਾਹ ਨੇ ਕਿਹਾ ਕਿ ਅਸੀਂ ਇਸ ਸਬੰਧੀ ਦਿੱਲੀ ਵਿੱਚ UAPA ਤਹਿਤ ਕੇਸ ਦਰਜ ਕਰ ਲਿਆ ਹੈ। ਉਹਨਾਂ ਨੇ ਕਿਹਾ ਕਿ ਅਸੀਂ ਵਿਦੇਸ਼ਾਂ ਤੋਂ ਇਸ ਸਬੰਧੀ ਵੀਡੀਓ ਵੀ ਮੰਗਵਾਈਆਂ ਹਨ ਤੇ ਹਮਲਾ ਕਰਨ ਵਾਲਿਆਂ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਖਾਲਿਸਤਾਨ ਉੱਤੇ ਬੋਲੇ ਅਮਿਤ ਸ਼ਾਹ:ਨਿਜੀ ਚੈਨਲ ਦੇ ਪ੍ਰੋਗਰਾਮ ਵਿੱਚ ਹੀ ਖਾਲਿਸਤਾਨ ਦੇ ਮੁੱਦੇ ਉਤੇ ਬੋਲਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਖਾਲਿਸਤਾਨ ਦੀ ਮੰਗ 90 ਦੇ ਦਹਾਕੇ ਤੋਂ ਚਲਦੀ ਆ ਰਹੀ ਹੈ। ਉਹਨਾਂ ਨੇ ਕਿਹਾ ਕਿ ਦੇਸ਼ ਵਿੱਚ ਵਸਦਾ ਹਰ ਸਿੱਖ ਵੱਖਰੇ ਦੇਸ਼ ਦੀ ਮੰਗ ਨਹੀਂ ਕਰ ਰਿਹਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿੱਚ ਪੰਜਾਬੀਆਂ ਦਾ ਸਭ ਤੋਂ ਵੱਧ ਯੋਗਦਾਨ ਹੈ, ਜਿਹਨਾਂ ਨੂੰ ਸਾਰਾ ਦੇਸ਼ ਸਲਾਮ ਕਰਦਾ ਹੈ ਤੇ ਇਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ।
ਇਹ ਵੀ ਪੜੋ:Amritpal in Punjab: ਹੁਸ਼ਿਆਰਪੁਰ 'ਚ ਮਿਲੀ ਸ਼ੱਕੀ ਇਨੋਵਾ ਕਾਰ ਦੀ ਨੰਬਰ ਪਲੇਟ ਫਰਜ਼ੀ, ਕਾਰ 'ਚ ਅੰਮ੍ਰਿਤਪਾਲ 'ਤੇ ਸਾਥੀਆਂ ਦੇ ਹੋਣ ਦਾ ਖ਼ਦਸ਼ਾ