ਅਸਾਮ:ਪਿਛਲੇ ਕਾਫੀ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਕੋਰੋਨਾ ਵਾਇਰਸ ਕਾਰਨ ਜਿੱਥੇ ਲੋਕਾਂ ਦੇ ਕੰਮ ਠੱਪ ਹੋਣ ਕਾਰਨ ਆਰਥਿਕ ਮੰਦੀ ਦਾ ਮਾਰ ਝੱਲਣੀ ਪੈ ਰਹੀ ਹੈ। ਉਥੇ ਹੀ ਕੇਂਦਰੀ ਮੰਤਰੀ ਰਾਮੇਸ਼ਵਰ ਤੇਲੀ ਦਾ ਬਿਆਨ ਸਾਹਮਣੇ ਆਇਆ ਹੈ ਜਿਸ ਨੂੰ ਲੈ ਕੇ ਲੋਕ ਵਿਰੋਧ ਕਰ ਰਹੇ ਹਨ। ਕੇਂਦਰੀ ਮੰਤਰੀ ਰਾਮੇਸ਼ਵਰ ਤੇਲੀ (Rameshwar Teli) ਦਾ ਕਹਿਣਾ ਹੈ ਕਿ ਤੇਲ ਦੀਆਂ ਕੀਮਤਾਂ ਜ਼ਿਆਦਾ ਨਹੀਂ ਹੈ, ਪਰ ਇਸ ਵਿੱਚ ਟੈਕਸ ਅਤੇ ਹੋਣ ਕਾਰਨ ਤੇਲ ਦੇ ਰੇਟ ਵਧੇ ਹਨ।
ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ (Government) ਨੂੰ ਜੋ ਟੈਕਸ ਇੱਕਠਾ ਹੁੰਦਾ ਹੈ ਉਸ ਵਿਚੋ ਹੀ ਸਰਕਾਰ ਲੋਕਾਂ ਨੂੰ ਫਰੀ ਵੈਕਸੀਨ ਲਗਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਨੂੰ ਰੁਪਏ ਨਹੀਂ ਦੇਣੇ ਪੈ ਰਹੇ ਹਨ। ਵੈਕਸੀਨ ਸਰਕਾਰ ਵੱਲੋਂ ਫਰੀ ਦਿੱਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹਰ ਰੋਜ਼ ਵਾਧਾ ਹੋ ਰਿਹਾ ਹੈ। ਪੈਟਰੋਲ ਦਾ ਰੇਟ 100 ਰੁਪਏ ਤੋਂ ਜ਼ਿਆਦਾ ਹੋ ਗਿਆ ਹੈ। ਤੁਹਾਨੂੰ ਦੱਸਦੇਈਏ ਕਿ ਕੇਂਦਰੀ ਮੰਤਰੀ ਨੇ ਇਹ ਬਿਆਨ 9 ਅਕਤੂਬਰ ਨੂੰ ਅਸਾਮ ਵਿੱਚ ਇੱਕ ਪ੍ਰੋਗਰਾਮ ਵਿੱਚ ਦਿੱਤਾ ਸੀ, ਜਿਸ ਤੋਂ ਬਾਅਦ ਇਹ ਬਿਆਨ ਚਰਚਾ ਦਾ ਵਿਸ਼ਾ ਬਣ ਗਿਆ ਹੈ।