ਨਵੀਂ ਦਿੱਲੀ: ਇੱਕ ਅਣਪਛਾਤੇ ਵਿਅਕਤੀ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਭਾਲ ਦੇ ਘਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਦਿੱਲੀ ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅਣਪਛਾਤੇ ਵਿਅਕਤੀ ਨੂੰ ਡੋਭਾਲ ਦੇ ਘਰ 'ਚ ਦਾਖਲ ਹੋਣ ਤੋਂ ਰੋਕ ਲਿਆ ਅਤੇ ਉਸ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਪੁਲਿਸ ਵੱਲੋਂ ਸਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਅਣਪਛਾਤੇ ਵਿਅਕਤੀ ਵਲੋਂ ਅਜੀਤ ਡੋਭਾਲ ਦੇ ਘਰ 'ਚ ਦਾਖਲ ਹੋਣ ਦੀ ਕੋਸ਼ਿਸ਼, ਪੁਲਿਸ ਨੇ ਕੀਤਾ ਕਾਬੂ
ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਦੀ ਘਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਪੁਲਿਸ ਦੇ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਨੌਜਵਾਨ ਦਿਮਾਗੀ ਤੌਰ 'ਤੇ ਪਰੇਸ਼ਾਨ ਹੈ।
ਦੱਸਿਆ ਜਾ ਰਿਹਾ ਹੈ ਕਿ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਦੇ ਘਰ ਜਿਸ ਅਣਪਛਾਤੇ ਵਿਅਕਤੀ ਨੇ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਹੈ ਉਹ ਨੌਜਵਾਨ ਦਿਮਾਗੀ ਤੌਰ 'ਤੇ ਪਰੇਸ਼ਾਨ ਹੈ। ਨਿਊਜ਼ ਏਜੰਸੀ ਏਐਨਆਈ ਨੇ ਇਹ ਜਾਣਕਾਰੀ ਦਿੱਤੀ ਹੈ। ਦਿੱਲੀ ਪੁਲਿਸ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਗ੍ਰਿਫ਼ਤਾਰ ਨੌਜਵਾਨ ਮਾਨਸਿਕ ਤੌਰ 'ਤੇ ਠੀਕ ਨਹੀਂ ਜਾਪਦਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਡੋਭਾਲ ਦੀ ਸੁਰੱਖਿਆ ਵਿੱਚ ਕਮੀ ਸਬੰਧੀ ਵੇਰਵੇ ਨਹੀਂ ਮਿਲ ਸਕੇ।
ਫੜੇ ਗਏ ਵਿਅਕਤੀ ਨੇ ਪੁਲਿਸ ਨੂੰ ਦੱਸਿਆ ਕਿ ਉਸਦੇੇ ਸ਼ਰੀਰ ਵਿੱਚ ਚਿਪ ਲਗਾਇਆ ਹੈ ਅਤੇ ਉਸਨੂੰ ਰਿਮੋਟ ਕੰਟਰੋਲ ਤੋਂ ਆਪਰੇਟ ਕੀਤਾ ਜਾ ਰਿਹਾ ਹੈ। ਪੁਲਿਸ ਦੀ ਟੀਮ ਨੇ ਉਸਦੀ ਐਮ.ਆਰ.ਆਈ. ਕਰਵਾਈ ਹੈ ਪਰ ਖ਼ਬਰ ਲਿਖੇ ਜਾਣ ਤੱਕ ਉਸ ਸ਼ਖਸ ਦੇ ਕੋਲੋਂ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ।