ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਨੇ ਵੀ ਬਿਹਾਰ ਵਿਧਾਨਸਭਾ ਚੋਣਾਂ ਤੇ ਉਪ ਚੋਣਾਂ 'ਚ ਕਾਂਗਰਸ ਦੀ ਹਾਰ 'ਤੇ ਚੁੱਪੀ ਤੋੜੀ ਹੈ।
ਜਦੋਂ ਤੱਕ ਅਸੀਂ ਕਾਂਗਰਸ ਦੀ ਕਾਰਜਸ਼ੈਲੀ ਨੂੰ ਨਹੀਂ ਬਦਲਦੇ, ਚੀਜ਼ਾਂ ਨਹੀਂ ਬਦਲਣਗੀਆਂ: ਆਜ਼ਾਦ - ਪੀ ਚਿਦੰਬਰਮ
ਕਾਂਗਰਸ ਦੇ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਉਹ ਚੋਣਾਂ ਵਿੱਚ ਮਿਲੀ ਹਾਰ ਲਈ ਪਾਰਟੀ ਲੀਡਰਸ਼ਿਪ ਨੂੰ ਜ਼ਿੰਮੇਵਾਰ ਨਹੀਂ ਠਹਿਰਾਉਂਦੇ, ਪਰ ਅਸੀਂ ਹੇਠਲੇ ਪੱਧਰ ‘ਤੇ ਲੋਕਾਂ ਨਾਲ ਸੰਪਰਕ ਗੁਆ ਚੁੱਕੇ ਹਾਂ।
ਆਜ਼ਾਦ ਨੇ ਕਿਹਾ ਕਿ ਉਹ ਚੋਣਾਂ ਵਿੱਚ ਮਿਲੀ ਹਾਰ ਲਈ ਪਾਰਟੀ ਲੀਡਰਸ਼ਿਪ ਨੂੰ ਜ਼ਿੰਮੇਵਾਰ ਨਹੀਂ ਠਹਿਰਾਉਂਦੇ, ਪਰ ਅਸੀਂ ਹੇਠਲੇ ਪੱਧਰ ‘ਤੇ ਲੋਕਾਂ ਨਾਲ ਸੰਪਰਕ ਗੁਆ ਚੁੱਕੇ ਹਾਂ। ਜਦੋਂ ਤੱਕ ਅਸੀਂ ਹਰ ਪੱਧਰ 'ਤੇ ਕਾਂਗਰਸ ਦੀ ਕਾਰਜਸ਼ੈਲੀ ਨੂੰ ਨਹੀਂ ਬਦਲਦੇ, ਚੀਜ਼ਾਂ ਨਹੀਂ ਬਦਲਣਗੀਆਂ। ਲੀਡਰਸ਼ਿਪ ਨੂੰ ਪਾਰਟੀ ਵਰਕਰਾਂ ਨੂੰ ਇੱਕ ਪ੍ਰੋਗਰਾਮ ਦੇਣਾ ਚਾਹੀਦਾ ਹੈ ਅਤੇ ਅਸਾਮੀਆਂ ਲਈ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ। ਇਸ ਤੋਂ ਪਹਿਲਾਂ ਪੀ ਚਿਦੰਬਰਮ ਅਤੇ ਕਪਿਲ ਸਿੱਬਲ ਬਿਹਾਰ ਚੋਣਾਂ ਵਿੱਚ ਮਿਲੀ ਹਾਰ ਬਾਰੇ ਖੁੱਲ੍ਹ ਕੇ ਸਾਹਮਣੇ ਆ ਚੁੱਕੇ ਹਨ।
ਆਜ਼ਾਦ ਨੇ ਕਿਹਾ ਕਿ ਉਹ ਗਾਂਧੀ ਪਰਿਵਾਰ ਨੂੰ ਦੋਸ਼ੀ ਨਹੀਂ ਠਹਿਰਾ ਸਕਦੇ, ਕਿਉਂਕਿ ਇਸ ਸਮੇਂ ਕੋਰੋਨਾ ਮਹਾਂਮਾਰੀ ਦੇ ਕਾਰਨ ਕੁਝ ਵੀ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਸਾਡੀਆਂ ਬਹੁਤੀਆਂ ਮੰਗਾਂ ਨੂੰ ਮੰਨ ਲਿਆ ਹੈ। ਕਾਂਗਰਸ ਲੀਡਰਸ਼ਿਪ ਨੂੰ ਚੋਣਾਂ ਕਰਾਉਣੀਆਂ ਚਾਹੀਦੀਆਂ ਹਨ ਜੇ ਉਹ ਰਾਸ਼ਟਰੀ ਪੱਧਰ ਦੇ ਬਦਲ ਬਣਨ ਨਾਲ ਪਾਰਟੀ ਨੂੰ ਮੁੜ ਸੁਰਜੀਤ ਕਰਨਾ ਚਾਹੁੰਦੇ ਹਨ।