ਲਖਨਊ: ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜਿਲ੍ਹੇ ‘ਚ ਪਤੀ ਨੇ ਆਪਣੀ ਪਤਨੀ ਅਤੇ ਤਿੰਨ ਧੀਆਂ 'ਤੇ ਹਥੌੜੇ ਨਾਲ ਹਮਲਾ ਕੀਤਾ, ਜਿਸ ‘ਚ ਉਸਦੀ ਪਤਨੀ ਅਤੇ ਦੋ ਧੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਇਕ ਧੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਘਟਨਾ ਸ਼ਿਕਾਰਪੁਰ ਦੇ ਬਾਰਾਖੰਬਾ ਅੰਬੇਦਕਰ ਨਗਰ ਦੀ ਹੈ। ਪੁਲਿਸ ਅਨੁਸਾਰ ਦੋਸ਼ੀ ਪਤੀ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਕਤਲ ਕਰਨ ਤੋਂ ਬਾਅਦ ਦੋਸ਼ੀ ਫ਼ਰਾਰ ਹੋ ਗਿਆ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ, ਨਾਲ ਹੀ ਫੋਰੈਂਸਿਕ ਦੀ ਟੀਮ ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲਾ ਦਰਜ ਕਰਨ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਪਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।