ਨਵੀਂ ਦਿੱਲੀ: ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੂੰ ਬੁਖਾਰ ਕਾਰਨ ਸਰ ਗੰਗਾਰਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਇਹ ਜਾਣਕਾਰੀ ਹਸਪਤਾਲ ਵੱਲੋਂ ਜਾਰੀ ਬੁਲੇਟਿਨ ਵਿੱਚ ਦਿੱਤੀ ਗਈ ਹੈ। ਹਸਪਤਾਲ ਦੇ ਅਨੁਸਾਰ, ਸੋਨੀਆ ਗਾਂਧੀ ਨੂੰ ਬੁਖਾਰ ਕਾਰਨ 2 ਮਾਰਚ ਨੂੰ ‘ਚੈਸਟ ਮੈਡੀਸਨ’ ਵਿਭਾਗ ਦੇ ਮੁਖੀ ਡਾਕਟਰ ਅਰੂਪ ਬਾਸੂ ਅਤੇ ਉਨ੍ਹਾਂ ਦੀ ਟੀਮ ਦੀ ਨਿਗਰਾਨੀ ਹੇਠ ਦਾਖਲ ਕਰਵਾਇਆ ਗਿਆ ਸੀ।
ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ: ਹਸਪਤਾਲ ਵੱਲੋਂ ਜਾਰੀ ਬੁਲੇਟਿਨ 'ਚ ਕਿਹਾ ਗਿਆ ਹੈ, 'ਸੋਨੀਆ ਗਾਂਧੀ ਡਾਕਟਰਾਂ ਦੀ ਨਿਗਰਾਨੀ 'ਚ ਹੈ ਅਤੇ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ, ਉਸ ਦੀ ਹਾਲਤ ਸਥਿਰ ਹੈ। ਸਰ ਗੰਗਾ ਰਾਮ ਹਸਪਤਾਲ ਦੀ ਟਰੱਸਟ ਸੋਸਾਇਟੀ ਦੇ ਪ੍ਰਧਾਨ ਡਾ. ਡੀ.ਐਸ. ਰਾਣਾ ਦੇ ਅਨੁਸਾਰ, 'ਸੋਨੀਆ ਗਾਂਧੀ ਨੂੰ ਛਾਤੀ ਵਿੱਚ ਵੀ ਤਕਲੀਫ਼ ਸੀ ਅਤੇ ਇਸ ਤੋਂ ਮਗਰੋਂ ਮੈਡੀਸਨ ਵਿਭਾਗ ਦੇ ਸੀਨੀਅਰ ਸਲਾਹਕਾਰ ਡਾਕਟਰ ਅਰੂਪ ਬਾਸੂ ਅਤੇ ਉਨ੍ਹਾਂ ਦੀ ਟੀਮ ਦੀ ਅਗਵਾਈ ਹੇਠ 2 ਮਾਰਚ 2023 ਨੂੰ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਨੂੰ ਬੁਖਾਰ ਹੈ ਉਸਦੀ ਨਿਗਰਾਨੀ ਅਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਉਸਦੀ ਹਾਲਤ ਸਥਿਰ ਹੈ।