ਵਾਸ਼ਿੰਗਟਨ (ਭਾਸ਼ਾ) : ਇੰਡੀਆ ਹਾਊਸ ਵਿਚ ਇਕ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸੰਯੁਕਤ ਰਾਜ ਦੀ ਵਣਜ ਸਕੱਤਰ ਜੀਨਾ ਰੇਮੋਂਡੋ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ। ਉਹ ਅਮਰੀਕਾ ਦੇ ਵਾਸ਼ਿੰਗਟਨ ਵਿੱਚ ਇੰਡੀਆ ਹਾਊਸ ਵਿੱਚ ਰਿਸੈਪਸ਼ਨ ਨੂੰ ਸੰਬੋਧਨ ਕਰ ਰਹੀ ਸੀ। ਜਿਸ ਦੀ ਮੇਜ਼ਬਾਨੀ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਭ ਤੋਂ ਹਰਮਨ ਪਿਆਰੇ ਨੇਤਾ ਹਨ। ਉਹ ਇੱਕ ਦੂਰਦਰਸ਼ੀ ਵਿਅਕਤੀ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਆਪਣੇ ਕੰਮ ਪ੍ਰਤੀ ਵਚਨਬੱਧਤਾ ਵਰਨਣਯੋਗ ਹੈ।
ਭਾਰਤ ਦੇ ਲੋਕਾਂ ਪ੍ਰਤੀ ਪ੍ਰਧਾਨ ਮੰਤਰੀ ਮੋਦੀ ਦਾ ਲਗਾਵ ਬਹੁਤ ਭਾਵੁਕ :ਅਮਰੀਕਾ ਦੀ ਵਣਜ ਸਕੱਤਰ ਜੀਨਾ ਰੇਮੋਂਡੋ ਨੇ ਕਿਹਾ ਕਿ ਭਾਰਤ ਦੇ ਲੋਕਾਂ ਪ੍ਰਤੀ ਪ੍ਰਧਾਨ ਮੰਤਰੀ ਮੋਦੀ ਦਾ ਲਗਾਵ ਬਹੁਤ ਭਾਵੁਕ ਹੈ। ਭਾਰਤ ਨੂੰ ਵਿਸ਼ਵ ਸ਼ਕਤੀ ਵਜੋਂ ਅੱਗੇ ਲਿਜਾਣ ਦੀ ਉਸ ਦੀ ਇੱਛਾ ਸੱਚੀ ਹੈ ਅਤੇ ਇਸ ਦਾ ਪ੍ਰਭਾਵ ਪੂਰੇ ਦੇਸ਼ ਵਿੱਚ ਮਹਿਸੂਸ ਕੀਤਾ ਜਾ ਰਿਹਾ ਹੈ। ਉਹ ਅਸਲ ਵਿੱਚ ਭਾਰਤ ਦੇ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਣ ਲਈ ਕੰਮ ਕਰ ਰਿਹਾ ਹੈ। ਉਸ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਮੰਨਦੀ ਹੈ ਕਿ ਉਸ ਨੂੰ ਪੀਐੱਮ ਮੋਦੀ ਨਾਲ ਕੰਮ ਕਰਨ ਦਾ ਮੌਕਾ ਮਿਲਿਆ। ਉਸ ਨੇ ਕਿਹਾ ਕਿ ਉਸ ਦੀ ਸਭ ਤੋਂ ਵੱਡੀ ਗੱਲ ਜੋ ਹਰ ਕੋਈ ਜਾਣਦਾ ਹੈ ਉਹ ਹੈ ਤਕਨਾਲੋਜੀ ਸਿੱਖਣ ਬਾਰੇ ਉਸ ਦੀ ਉਤਸੁਕਤਾ।